
ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ)-  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਅੰਮ੍ਰਿਤਸਰ ਦੇ ਸਾਰੇ ਠੇਕੇ 28.4.14 ਤੋਂ ਸ਼ਾਮ6 ਵਜੇ ਤੋਂ ਲੈ ਕੇ 30 ਅਪ੍ਰੈਲ 2014  ਨੂੰ ਸ਼ਾਮ ਵੋਟਾਂ ਪੈਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਹੋਣ ਤਕ ਬੰਦ ਰਹਿਣਗੇ ਅਤੇ ਵੋਟਾਂ ਦੀ ਗਿਣਤੀ 16.5.14 ਨੂੰ ਵੀ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ 30 ਅਪ੍ਰੈਲ 2014ਨੂੰ ਹੋ ਰਹੀਆਂ ਲੋਕ ਸਭਾ ਦੇ ਮੱਦੇਨਜ਼ਰ ਜਿਲੇ ਅੰਦਰ ਡਰਾਈ ਡੇ ਘੋਸ਼ਿਤ ਕੀਤੇ ਗਏ ਹਨ। ਮਾਣਯੋਗ ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਪਾਰਦਰਸ਼ੀ, ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਲੋਕ ਪ੍ਰਤੀਨਿਧਤਾ ਐਕਟ ਦੇ ਸੈਕਸ਼ਨ 135-ਸੀ ਅਨੁਸਾਰ ਜਿਲੇ ਅੰਦਰ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਦੌਰਾਨ ਕਿਸੇ ਵੀ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਇਲਾਵਾ ਕਿਸੇ ਵੀ ਸਥਾਨ ਤੇ ਸ਼ਰਾਬ ਵੇਚੀ ਨਹੀ ਜਾ ਸਕੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					