
ਸੰਦੌੜ, ਨਥਾਣਾ, 15 ਨਵੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਬਾਲ ਦਿਵਸ ਨੂੰ ਸਮਰਪਿਤ ਅਥਲੈਟਿਕ ਮੀਟ ਕਰਵਾਈ ਗਈ। ਸਕੂਲ ਦੀ ਪ੍ਰਿੰਸੀਪਲ ਮੈਡਮ ਦੀਪ ਕਮਲ ਮਾਨ ਨੇ ਦੱਸਿਆਂ ਕਿ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਤੇ ਸਕੂਲ ਦੇ ਸਮੂਹ ਵਿਦਿਆਰਥੀਆਂ ਦੀ ਅਥਲੈਟਿਕ ਮੀਟ ਕਰਵਾਈ, ਜਿਸ ਵਿਚ ਲੈਮਨ ਰੇਸ,ਬੈਲੂਨ ਰੇਸ, ਜੰਪਿੰਗ ਰੇਸ, ਬੈਕ ਰੇਸ, ਰੱਸੀ ਟੱਪਣਾ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ।ਪਹਿਲੀਆਂ ਅਤੇ ਦੂਜੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜੇ ਐਸ ਖੋਸਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।
Punjab Post Daily Online Newspaper & Print Media