Tuesday, November 24, 2026

ਧਰਮ ਪ੍ਰਚਾਰਕਾਂ ਦੇ ਘਰਾਂ ਦੀ ਘੇਰਾਬੰਦੀ ਸ਼੍ਰੋਮਣੀ ਅਕਾਲੀ ਦਲ ਲਈ ਘਾਤਕ ਸਿੱਧ ਹੋਵੇਗੀ – ਪੰਥਕ ਤਾਲਮੇਲ

Giani Kewal Singh

ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਲਈ ਅਵਾਜ਼ ਬੁਲੰਦ ਕਰਨ ਵਾਲੇ ਅਤੇ ਪੰਥ ਦੋਖੀਆਂ ਵਿਰੁੱਧ ਸ਼ਾਂਤਮਈ ਸੰਘਰਸ਼ ਕਰਨ ਵਾਲੇ ਨਿਰੋਲ ਧਰਮ ਪ੍ਰਚਾਰਕਾਂ ਦੇ ਘਰਾਂ ਦੀ ਘੇਰਾਬੰਦੀ ਤਾਨਾਸ਼ਾਹੀ ਕਾਰਵਾਈ ਹੈ।ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖਣ ਦੇ ਬਹਾਨੇ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਸ਼੍ਰੋਮਣੀ ਅਕਾਲੀ ਦਲ ਲਈ ਘਾਤਕ ਸਿੱਧ ਹੋਣਗੀਆਂ ਅਤੇ ਸੰਗਤਾਂ ਨਾਲੋਂ ਨਾਤਾ ਤੋੜਨ ਵਿਚ ਵਾਧਾ ਕਰਨਗੀਆਂ।ਪੰਥਕ ਤਾਲਮੇਲ ਸੰਗਠਨ ਦੀ ਕੋਰ ਕਮੇਟੀ ਸੰਸਥਾਵਾਂ ਅਕਾਲ ਪੁਰਖ ਕੀ ਫੌਜ, ਸਿੱਖ ਮਿਸ਼ਨਰੀ ਕਾਲਜ, ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਗੁਰਸਿੱਖ ਫੈਮਿਲੀ ਕਲੱਬ, ਸੁਖਮਨੀ ਸਾਹਿਬ ਸੁਸਾਇਟੀ ਅਤੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਭਾਈ ਦਲੇਰ ਸਿੰਘ ਖੇੜੀ ਵਾਲੇ ਅਤੇ ਹੋਰਾਂ ਦੇ ਘਰਾਂ ਦੀ ਘੇਰਾਬੰਦੀ ਕਰਨ ਦੀਆਂ ਖਬਰਾਂ ਤੇ ਤਿੱਖਾ ਪ੍ਰਤੀਕਰਮ ਕਰਦਿਆਂ ਨਿਖੇਧੀ ਕੀਤੀ ਹੈ।ਸੰਗਠਨ ਨੇ ਸਪੱਸ਼ਟ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਲਈ ਸਿੱਖ ਸੰਗਤਾਂ ਨੂੰ ਦਬਾਇਆ ਨਹੀਂ ਜਾ ਸਕਦਾ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply