Sunday, May 3, 2026

ਪੈਰਿਸ ਵਿੱਚ ਹੋਏ ਅੱਤਵਾਦੀ ਹਮਲੇ ‘ਤੇ ਜਥੇ: ਅਵਤਾਰ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ ਨੇ ਪੈਰਿਸ ਦੇ ਬੈਟਾਕਲਾਂ ਥੀਏਟਰ ਅਤੇ ਵੱਖੁਵੱਖ ਥਾਵਾਂ ਤੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਲਈ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕੱਲਾ ਪੈਰਿਸ ਹੀ ਨਹੀਂ ਅੱਜ ਦੁਨੀਆਂ ਦੇ ਕਈ ਮੁਲਕ ਅੱਤਵਾਦ ਦੀ ਅੱਗ ‘ਚ ਝੁਲਸ ਰਹੇ ਹਨ।ਉਨ੍ਹਾਂ ਕਿਹਾ ਕਿ ਦਹਿਸ਼ਤਗਰਦਾਂ ਦਾ ਕੋਈ ਦੀਨ ਧਰਮ ਨਹੀਂ ਹੁੰਦਾ। ਇਹ ਹਮੇਸ਼ਾਂ ਆਪਣੇ ਨਿੱਜੀ ਹਿੱਤਾਂ ਲਈ ਪੂਰੇ ਦੇਸ਼ ਨੂੰ ਗੁਰਬਤ ਦੀ ਅੱਗ ਵਿਵਿੱਚ ਧਕੇਲ ਦੇਂਦੇ ਹਨ। ਉੇਨ੍ਹਾਂ ਕਿਹਾ ਮੇਰੀ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾ ਵਿੱਚ ਅਰਦਾਸ ਹੈ ਕਿ ਉਹ ਫਰਾਂਸ ਵਿੱਚ ਹੋਈ ਦੁਖਦਾਈ ਘਟਨਾ ਕਾਰਣ ਆਪਣੇ ਪ੍ਰੀਵਾਰਾਂ ਤੋਂ ਸਦਾ ਲਈ ਵਿੱਛੜ ਗਏ ਲੋਕਾਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਤੇ ਜਖਮੀਆਂ ਨੂੰ ਜਲਦੀ ਸਿਹਤਯਾਬ ਕਰਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply