
ਬਠਿੰਡਾ, 16 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਬੱਤ ਦੇ ਭਲੇ ਲਈ ਗੁਰਦੁਆਰਾ ਸਾਹਿਬ ਪਾ: 10ਵੀ ਹਾਜੀ ਰਤਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਦੇ ਦੀਵਾਨ ਹਾਲ ਵਿਖੇ 8ਵਾਂ ਮਹਾਨ ਗੁਰਮਤਿ ਸਮਾਗਮ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ ਬਠਿੰਡਾ ਵੱਲੋ ਕਰਵਾਇਆ ਗਿਆ। ਇਸ ਸਮਾਗਮ ਵਿੱਚ ਉਚ ਕੋਟੀ ਦੇ ਕੀਰਤਨੀ ਅਤੇ ਕਥਾ ਵਾਚਕ ਭਾਈ ਮਨਿੰਦਰ ਸਿੰਘ (ਸ਼੍ਰੀਨਗਰ ਵਾਲੇ), ਭਾਈ ਹਰਪ੍ਰੀਤ ਸਿੰਘ (ਜਗਰਾਵਾਂ ਵਾਲੇ), ਭਾਈ ਕਵਲਪ੍ਰੀਤ ਸਿੰਘ (ਹਜੂਰੀ ਰਾਗੀ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ), ਭਾਈ ਦੀਪਇੰਦਰਪਾਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਗੁਰੂ ਜੱਸ ਕੀਰਤਨ ਅਤੇ ਕਥਾ ਵਿਆਖਿਆ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਸੁਸਾਇਟੀ ਵੱਲੋ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋ ਆਏ ਭਾਈ ਦਿਲਬਾਗ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆ ਵੱਲੋ 15 ਪ੍ਰਾਣੀਆ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ। ਸਮਾਗਮ ਦੀ ਸਮਾਪਤੀ ਤੋ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਪਹੁੰਚ ਕੇ ਗੁਰੂ ਦੀ ਬਾਣੀ ਦਾ ਅਨੰਦ ਮਾਣਿਆ ਅਤੇ ਸੁਸਾਇਟੀ ਮੈਂਬਰਾਂ ਨੇ ਆਪਣੇ ਹੱਥੀਂ ਸੇਵਾ ਕਰਕੇ ਆਪਣਾ ਜੀਵਨ ਸਫ਼ਲਾ ਕੀਤਾ।
Punjab Post Daily Online Newspaper & Print Media