ਬਠਿੰਡਾ, 16 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਰ.ਵੀ.ਡੀ.ਏ.ਵੀ ਪਬਲਿਕ ਸਕੂਲ ਬਠਿੰਡਾ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤ ਦਿਵਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸ਼ਬਦ ਗਾਇਨ ਅਤੇ ਜੀਵਨੀ ਨਾਲ ਸਬੰਧਤ ਕੁਇਜ ਮੁਕਾਬਲੇ ਅਤੇ ਪ੍ਰਿੰਸੀਪਲ ਮੈਡਮ ਡਾ. ਸਤਵੰਤ ਭੁੱਲਰ ਵੱਲੋਂ ਉਨ੍ਹਾਂ ਦੀ ਜੀਵਨੀ ਅਤੇ ਸਿਖਿਆਵਾਂ ‘ਤੇ ਰੌਸ਼ਨੀ ਪਾਈ ਗਈ।ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਵਪੂਰਤ ਸ਼ਰਧਾਂਜਲੀ ਵੀ ਦਿੱਤੀ ਗਈ। ਬੱਚਿਆਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਜੀਵਨੀ ਬਾਰੇ ਪੁੱਛੇ ਪ੍ਰਸ਼ਨਾਂ ਦੇ ਬੜੇ ਢੁੱਕਵੇਂ ਜਵਾਬ ਦਿੱਤੇ। ਪ੍ਰਿੰਸੀਪਲ ਮੈਡਮ ਸਤਵੰਤ ਭੁੱਲਰ ਨੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ।ਦੂਸਰਾ ਕੁਇਜ਼ ਮੁਕਾਬਲਾ ਅਮਰ ਸ਼ਹੀਦਾਂ ਦੀਆਂ ਜੀਵਨੀਆਂ ‘ਤੇ ਕਰਵਾਇਆ ਗਿਆ।ਜਿਸ ਵਿੱਚ ਵੀ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਜੇਤੂ ਟੀਮਾਂ ਨੇ ਇਨਾਮ ਹਾਸਿਲ ਕੀਤੇ।ਛੋਟੀ ਉਮਰ ਦੇ ਅਮਰ ਸ਼ਹੀਦ ਸ਼੍ਰੀ ਕਰਤਾਰ ਸਿੰਘ ਸਰਾਭਾ ਦੀ ਜੀਵਨੀ ਤੇ ਸ਼੍ਰੀਮਤੀ ਪਰਮਜੀਤ ਕੌਰ ਪੰਜਾਬੀ ਵਿਭਾਗ ਨੇ ਭਾਸ਼ਣ ਦੇ ਕੇ ਧਰਤੀ ਮਾਂ ਦੇ ਅਮਰ ਸਪੂਤਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਦੀ ਅਪੀਲ ਕੀਤੀ।ਦੇਸ਼ ਭਗਤਾਂ ਦੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਹਾਉਸ ਅਨੁਸਾਰ ਕਰਵਾਈ ਗਈ ਅਤੇ ਪ੍ਰਿੰਸੀਪਲ ਮੈਡਮ ਵੱਲੋਂ ਜੇਤੂ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media