Sunday, June 14, 2026

ਪੈਰਿਸ ਵਿਖੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ

PPN1611201511
ਅੰਮ੍ਰਿਤਸਰ, 16 ਨਵੰਬਰ (ਗੁਰਚਰਨ ਸਿੰਘ)- ਸਥਾਨਕ ਮਾਲ ਮੰਡੀ ਇਲਾਕੇ ਵਿੱਚ ਸਥਿਤ ਸ਼ਹੀਦ ਮਦਨ ਲਾਲ ਢੀਂਗਰਾ ਹਾਊਸਿੰਗ ਕੰਪਲੈਕਸ ਵਿਖੇ ਕਲੋਨੀ ਦੀ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਵਿਚ ਪੈਰਿਸ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਗਈ।
ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਘੁੱਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸ਼ਹੀਦ ਮਦਨ ਲਾਲ ਢੀਂਗਰਾ ਕਲੋਨੀ ਦੇ ਸਮੂਹ ਨਿਵਾਸੀਆਂ ਵਲੋਂ ਪੈਰਿਸ ਵਿਖੇ ਹੋਏ ਅੱਤਵਾਦੀ ਹਮਲੇ ਦੀ ਨਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਸਮੁੱਚੀ ਦੁਨੀਆ ਲਈ ਹੀ ਇੱਕ ਵੱਡੀ ਚੁਣੌਤੀ ਹੈ ਅਤੇ ਇਸ ਦੇ ਖਾਤਮੇ ਲਈ ਸਮੁੱਚੇ ਵਿਸ਼ਵ ਨੂੰ ਹੀ ਇਕਮੁੱਠ ਹੋਣਾ ਪਵੇਗਾ।ਉਨ੍ਹਾਂ ਅੱਤਵਾਦੀਆਂ ਨੂੰ ਬੀਮਾਰ ਮਾਨਸਿਕਤਾ ਵਾਲੇ ਲੋਕ ਦੱਸਦਿਆਂ ਕਿਹਾ ਕਿ ਮਾਨਸਿਕ ਤੌਰ ‘ਤੇ ਬੀਮਾਰ ਤੇ ਕਾਇਰ ਕਿਸਮ ਲੋਕ ਹੀ ਅਜਿਹਾ ਮਾਨਵਤਾ ਵਿਰੋਧੀ ਕਾਰਾ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇੱਕਜੁੱਟ ਹੋ ਕੇ ਇਹੋ ਜਿਹੇ ਹਮਲਿਆਂ ਨਾਲ ਨਜਿੱਠਣ ਦੀ ਲੋੜ ਹੈ।  ਇਸ ਮੌਕੇ ਅਵਤਾਰ ਸਿੰਘ ਘੁੱਲਾ ਪ੍ਰਧਾਨ ਤੋਂ ਇਲਾਵਾ ਆਰ.ਕੇ. ਸ਼ਰਮਾ, ਐਮ.ਪੀ. ਸਿੰਘ, ਪ੍ਰੋ. ਕੁਲਦੀਪ ਆਰੀਆ, ਪ੍ਰੋ ਨੀਰਜ ਡੋਡਾ, ਟੀ.ਐਸ. ਵਿਰਦੀ, ਹਰਭਜਨ ਸਿੰਘ ਤੇ ਹੋਰ ਹਾਜਰ ਸਨ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply