Wednesday, April 29, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਫੈਂਸੀ ਡਰੈਸ ਸ਼ੋਅ

PPN1711201510

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਕੂਲ ਪ੍ਰੀ-ਪ੍ਰਾਇਮਰੀ ਵਿਭਾਗ ਦੁਆਰਾ ਬਾਲ ਦਿਵਸ ਨੂੰ ਸਮਰਪਿਤ ਇੱਕ ਫੈਂਸੀ ਡਰੈਸ ਪ੍ਰੋਗਰਾਮ ਕਰਵਾਇਆ ਗਿਆ। ਵੱਖ-ਵੱਖ ਪੁਸ਼ਾਕਾਂ ਵਿੱਚ ਸਜੇ ਹੋਏ ਨੰਨ੍ਹੇ-ਮੁਨ੍ਹੇ ਬੱਚੇ ਹਰ ਇੱਕ ਦੇ ਆਕਰਸ਼ਨ ਦਾ ਕੇਂਦਰ ਬਣੇ। ਅਲੱਗ-ਅਲੱਗ ਤਰਾਂ ਦੇ ਜਾਨਵਰਾਂ ਦੀਆਂ ਪੁਸ਼ਾਕਾਂ, ਧਰਤੀ ‘ਤੇ ਇੱਕ ਸੰਪੂਰਨ ਆਹਾਰ ਦਾ ਰੂਪ ਅਖਤਿਆਰ ਕੀਤੇ ਬੱਚੇ ਸਚਮੁਚ ਹੀ ਵਾਤਾਵਰਣ ਨੂੰ ਸੰਭਾਲਣ ਦੀ ਦੁਹਾਈ ਦਿੰਦੇ ਅਤੇ ਪੌਸ਼ਟਿਕ ਭੋਜਣ ਬਾਰੇ ਜਾਗਰੁਕ ਕਰਦੇ ਨਜ਼ਰ ਆ ਰਹੇ ਸਨ। ਕੁੱਝ ਬੱਚੇ ਅਧਿਆਪਕ, ਡਾਕਟਰ, ਨਰਸ ਫੌਜੀ ਦੇ ਪਹਿਰਾਵਿਆਂ ਵਿੱਚ ਸਨ ਅਤੇ ਕੁੱਝ ਭਗਤ ਸਿੰਘ ਤੇ ਊਧਮ ਸਿੰਘ ਦੀ ਵੇਸ਼ ਭੂਸ਼ਾ ਵਿੱਚ ਦੇਸ਼ ਭਗਤੀ ਦੀ ਭਾਵਨਾ ਪੇਸ਼ ਕਰ ਰਹੇ ਸਨ। ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨ੍ਹਾਂ ਨੇ ਬੱਚਿਆਂ ਦੀ ਖੁਬ ਹੌਸਲਾ ਅਫਜਾਈ ਕੀਤੀ ।ਸਕੂਲ ਦੇ ਪਿ੍ਰੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਬੱਚਿਆਂ ਵਿੱਚ ਆਤਮ-ਵਿਸ਼ਵਾਸ ਭਰਨ ਲਈ ਪ੍ਰੀ-ਪ੍ਰਾਇਮਰੀ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਅੱਗੇ ਹੋਰ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਸੁਪਰਵਾਈਜ਼ਰ ਸ਼੍ਰੀਮਤੀ ਕਿਰਜੋਤ ਕੌਰ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply