Sunday, June 14, 2026

ਸੜਕ ਹਾਦਸੇ ਵਿੱਚ ਪਿੰਡ ਮਾੜੀ ਨੋਬਾਦ ਵਿਖੇ ਇੱਕ ਅਣਪਛਾਤੇ ਵਿਅਕਤੀ ਦੀ ਮੌਤ

PPN1811201501

ਅਲਗੋਂ ਕੋਠੀ, 18 ਨਵੰਬਰ (ਹਰਦਿਆਲ ਸਿੰਘ ਭੈਣੀ, ਐਸ.ਕੇ ਸ਼ਰਮਾ) – ਥਾਣਾ ਭਿੱਖੀਵਿੰਡ ਦੇ ਅਧੀਨ ਪੈਂਦੇ ਪਿੰਡ ਮਾੜੀ ਨੋਬਾਦ ਵਿਖੇ ਅੱਜ ਸਵੇਰੇ ੫.੦੦ ਵਜੇ ਦੇ ਕਰੀਬ ਇੱਕ ਅਣਪਛਾਤੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਅਲਗੋਂ ਕੋਠੀ ਇੰਚਾਰਜ਼ ਕਿਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਣ ‘ਤੇ ਏ.ਐਸ.ਆਈ ਬਲਜੀਤ ਸਿੰਘ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈਣ ਉਪਰੰਤ ਆਸ ਪਾਸ ਦੇ ਲੋਕਾਂ ਕੋਲੋਂ ਲਾਸ਼ ਦੀ ਸ਼ਨਾਖਤ ਕਰਵਾਈ ਤਾਂ ਉਸ ਦੀ ਪਛਾਣ ਕਮਲੇ ਨਾਮ ਦੇ ਵਿਅੱਕਤੀ ਦੇ ਰੂਪ ਵਿੱਚ ਹੋਈ ਹੈ।ਉਨਾਂ ਕਿਹਾ ਕਿ ਧਾਰਾ ੩੦੪, ੨੭੯ ਦੀ ਕਾਰਵਾਈ ਕਰਕੇ ਪਰਚਾ ਦਰਜ਼ ਕਰ ਲਿਆ ਗਿਆ ਹੈ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply