Friday, April 10, 2026

ਮਜੀਠੀਆ ਵੱਲੋਂ ਅਵਤਾਰ ਸਿੰਘ ਟਰੱਕਾਂਵਾਲਾ ਨਾਲ ਦੁੱਖ ਦਾ ਇਜ਼ਹਾਰ

PPN1811201518ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਸੀਨੀਅਰ ਡਿਪਟੀ ਮੇਅਰ ਸ. ਅਵਤਾਰ ਸਿੰਘ ਟਰੱਕਾਂਵਾਲਾ ਨਾਲ ਬੀਤੇ ਦਿਨੀਂ ਉਨ੍ਹਾਂ ਦੇ ਵੱਡੇ ਭਰਾ ਸ. ਲਖਵਿੰਦਰ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।ਅੱਜ ਸਥਾਨਕ ਭਾਈ ਸੇਵਾ ਸਿੰਘ ਹਾਲ ਵਿਖੇ ਸ਼ਰਧਾਂਜਲੀ ਸਮਾਗਮ ਮੌਕੇ ਪਹੁੰਚੇ ਸ. ਮਜੀਠੀਆ ਨੇ ਸ. ਟਰੱਕਾਂਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਲਖਵਿੰਦਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ. ਮਜੀਠੀਆ ਨੇ ਅਕਾਲ ਪੁਰਖ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਨਵਦੀਪ ਸਿੰਘ ਗੋਲਡੀ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply