ਪਠਾਨਕੋਟ, 19 ਨਵੰਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 18 ਨਵੰਬਰ ਤੱਕ 42991 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 42991 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 13764 ਮੀਟਰਿਕ ਟਨ, ਪਨਗ੍ਰੇਨ ਨੇ 6060 ਮੀਟਰਿਕ ਟਨ, ਪਨਸਪ ਨੇ 7535 ਮੀਟਰਿਕ ਟਨ, ਮਾਰਕਫੈਡ ਨੇ 5632 ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 10000 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 37694 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 50.11 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media