Thursday, June 18, 2026

ਮਾਲ ਰੋਡ ਸਕੂਲ ਵਿਖੇ ਖੇਤਰ ਪੱਧਰੀ ਸਹਿ ਅਕਾਦਮਿਕ ਮੁਕਾਬਲੇ ਸਮਾਪਤ

PPN1911201521

ਅੰਮ੍ਰਿਤਸਰ, 19 ਨਵੰਬਰ, 2015 (ਸੁਖਬੀਰ ਖੁਰਮਣੀਆ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਖੇਤਰ ਪੱਧਰੀ ਸਹਿ ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ‘ਚ ਉਸਾਰੂ ਰੁਚੀਆਂ ਜਗਾਉਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ ਅਤੇ ਪਠਾਨਕੋਟ ਨਾਲ ਸਬੰਧਿਤ ਸੈਂਕੜੇ ਵਿਦਿਆਰਥੀਆਂ ਨੇ ਭਾਸ਼ਣ-ਕਲਾ, ਕਵਿਤਾ-ਉਚਾਰਨ, ਆਮ ਗਿਆਨ ਅਤੇ ਲੋਕ ਨਾਚ ਗਿੱਧੇ ਰਾਹੀਂ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ।
ਮੁਕਾਬਲੇ ਦੇ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਦਿਅਕ ਮੁਕਾਬਲਿਆਂ ਦੇ ਕੋ-ਆਰਡੀਨੇਟਰ ਸ੍ਰੀਮਤੀ ਰਜਿੰਦਰ ਚੌਹਾਨ ਨੇ ਵਿਦਿਆਰਥੀ ਕਲਾਕਾਰਾਂ ਨੂੰ ਇਨਾਮ ਵੰਡਦਿਆਂ ਕਿਹਾ ਕਿ ਸਿੱਖਿਆ ਵਿਚ ਸਹਿ ਅਕਾਦਮਿਕ ਕਿਰਿਆਵਾਂ ਦਾ ਵਿਸ਼ੇਸ਼ ਮੱਹਤਵ ਹੁੰਦਾ ਹੈ। ਇਨ੍ਹਾਂ ਨਾਲ ਜਿਥੇ ਵਿਦਿਆਰਥੀਆਂ ਦੀ ਪ੍ਰਤਿਭਾ ਵਿਚ ਨਿਖਾਰ ਆਉਂਦਾ ਹੈ ਉਥੇ ਨਾਲ ਹੀ ਇਹ ਸਾਡੇ ਵਿਰਸੇ ਅਤੇ ਸਭਿਆਚਾਰ ਦੀਆਂ ਰੱਖਿਅਕ ਵੀ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵੀ ਪਾਠ-ਕ੍ਰਮ ਦੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਚੰਗੇ ਗੁਣਾਂ ਦੇ ਸੰਚਾਰ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।
ਇਸ ਮੌਕੇ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਧੰਨਵਾਦ ਕੀਤਾ।ਇਨ੍ਹਾਂ ਮੁਕਾਬਲਿਆਂ ਵਿਚ ਭਾਸ਼ਣ ਕਲਾ ਤੀਜਾ ਵਰਗ ਮੁਕਾਬਲੇ ਵਿਚ ਹਿਮਾਨੀ ਸੈਂਟਰਲ ਪਬਲਿਕ ਸਕੂਲ ਘੁਮਾਣ,ਪਾਇਲ ਸ.ਕੰ.ਸ.ਸ.ਸਕੂਲ, ਤਰਨਤਾਰਨ ਅਤੇ ਲਵਜਿੰਦਰ ਕੌਰ ਆਦਰਸ਼ ਸ.ਸ.ਸਕੂਲ, ਬੁੱਟਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਗਿੱਧਾ ਮੁਕਾਬਲਾ ਤੀਸਰੇ ਵਰਗ (ਸੀਨੀਅਰ ਵਰਗ) ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ, ਪ੍ਰਿਮ ਰੋਜ਼ਿਜ਼ ਇੰਗਲਿਸ਼ ਸਕੂਲ ਅਤੇ ਸੇਂਟ ਸੋਲਜ਼ਰ ਡੇ ਬੋਰਡਿੰਗ ਸਕੂਲ, ਜੰਡਿਆਲਾ ਗੁਰੂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਕਵਿਤਾ ਮੁਕਾਬਲਾ ਤੀਸਰੇ ਵਰਗ (ਸੀਨੀਅਰ ਵਰਗ) ਵਿਚ ਰੁਪਿੰਦਰ ਕੌਰ ਸੈਂਟਰਲ ਪਬਲਿਕ ਸਕੂਲ ਘੁਮਾਣ, ਪ੍ਰਿਆ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਅੰਮ੍ਰਿਤਸਰ, ਸੋਨਿਆ ਸ੍ਰੀ ਮਹਾਂਵੀਰ ਜੈਨ ਮਾਡਲ ਸਕੂਲ ਫਗਵਾੜਾ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਜੱਜ ਸਾਹਿਬਾਨ ਦੀ ਭੂਮਿਕਾ ਸ੍ਰੀਮਤੀ ਕੁਲਜੀਤ ਵਿਰਕ (ਮੋਗਾ), ਸ੍ਰੀਮਤੀ ਨੀਲਮ ਮਲਹੋਤਰਾ (ਲੁਧਿਆਨਾ), ਸ੍ਰੀਮਤੀ ਪਰਮਿੰਦਰ ਕੌਰ ਮੰਡੇਰ (ਸੰਗਰੂਰ), ਸ੍ਰੀ ਲੋਕ ਨਾਥ (ਖੰਨਾ), ਸ੍ਰੀ ਭਗਵੰਤ ਸਿੰਘ, ਸ੍ਰੀਮਤੀ ਦਵੀਦਵਿੰਦਰ (ਮੋਹਾਲੀ), ਸ੍ਰੀ ਹਰਜਿੰਦਰ ਕੁਮਾਰ ਅਤੇ ਪ੍ਰੋਫੈੱਸਰ ਚਰਨਜੀਤ ਸਿੰਘ ਨੇ ਨਿਭਾਈ। ਇਹਨਾਂ ਮੁਕਾਬਲਿਆਂ ਦੇ ਪ੍ਰਬੰਧਕ ਸ੍ਰੀਮਤੀ ਜਤਿੰਦਰ ਕੌਰ ਪੰਜਾਬੀ ਲੈਕਚਰਾਰ ਅਤੇ ਰਵਿੰਦਰ ਅਠਵਾਲ ਮੌਕੇ ਤੇ ਮੌਜੂਦ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply