Saturday, March 7, 2026

ਮੁਸਲਿਮ ਸਿੱਖ ਫਰੰਟ ਆਫ ਪੰਜਾਬ ਵੱਲੋਂ ਵਿਸ਼ੇਸ਼ ਮੀਟਿੰਗ ਆਯੋਜਿਤ

PPN2011201511

ਮਾਲੇਰਕੋਟਲਾ, 20 ਨਵੰਬਰ (ਹਰਮਿੰਦਰ ਸਿੰਘ ਭੱਟ)- ਮੁਸਲਿਮ ਸਿੱਖ ਫਰੰਟ ਆਫ ਪੰਜਾਬ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਵਿੱਚ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਸਲਿਮ ਬਹੁਗਿਣਤੀ ਵਾਲੇ ਸ਼ਹਿਰ ਮਾਲੇਰਕੋਟਲਾ ਵਿੱਚ ਸੂਬੇ ਦੇ ਹਲਾਤਾਂ ਨੂੰ ਦੇਖਦੇ ਹੋਏ ਸਾਰੇ ਧਾਰਮਿਕ ਸਥਾਨਾਂ ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਅਤੇ ਭੀੜ ਭੜੱਕੇ ਵਾਲੇ ਇਲਾਕਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ ਤਾਂ ਜੋ ਕਿਸੇ ਵੀ ਅਨਸੁਖਾਵੀਂ ਘਟਣਾ ਤੋਂ ਬਚਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਆਗੂ ਸ਼ਹਿਜਾਦ ਹੁਸੈਨ ਨੇ ਕਿਹਾ ਕਿ ਇਲਾਕੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਜਰੂਰੀ ਹੈ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸ਼ਹਿਰ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਇਥੋਂ ਦੇ ਮਾਹੌਲ ਨੂੰ ਸ਼ਾਂਤ ਰੱਖਿਆ ਜਾਵੇ। ਇਸ ਮੀਟਿੰਗ ਵਿੱਚ ਸੰਸਥਾ ਦੇ ਮੈਂਬਰ ਅਕਰਮ ਬੱਗਾ, ਗੁਰਪ੍ਰੀਤ ਸਿੰਘ ਜਾਗੋਵਾਲ, ਵਸੀਮ ਸ਼ੇਖ, ਅਮਨਜੋਤ ਸਿੰਘ, ਜਗਰੂਪ ਸਿੰਘ, ਗਜਨਫਰ ਸਿਰਾਜ, ਮੁਹੰਮਦ ਮੁਨੀਰ ਅਤੇ ਇਮਤਿਆਜ ਥਿੰਦ ਤੋਂ ਇਲਾਵਾ ਸੰਸਥਾ ਦੇ ਹੋਰ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply