Friday, June 19, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 46ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ

ਅਮ੍ਰਿਤਸਰ, 20 ਨਵਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 46ਵਾਂ ਸਥਾਪਨਾ ਦਿਵਸ 24 ਨਵਬਰ, 2015 (ਮੰਗਲਵਾਰ) ਨੂੰ ਮਨਾਉਣ ਜਾ ਰਹੀ ਹੈ। ਇਸ ਦਿਨ ਦੇ ਜਸ਼ਨਾਂ ਦਾ ਆਰਭ ਸਵੇਰੇ 7.45 ਵਜੇ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖਡ ਪਾਠ ਉਪਰਤ ਸ਼ਬਦ ਕੀਰਤਨ ਅਤੇ ਅਰਦਾਸ ਨਾਲ ਹੋਵੇਗਾ। ਇਸ ਮੌਕੇ ਲੱਗਣ ਵਾਲੀਆਂ ਪ੍ਰਦਰਸ਼ਨੀਆਂ ਮੁੱਖ ਆਕਰਸ਼ਣ ਦਾ ਕੇਂਦਰ ਹੋਣਗੀਆਂ ਜਿਨ੍ਹਾਂ ਵਿਚ ਪੁਸਤਕਾਂ, ਦੁਰਲਭ ਹੱਥ ਲਿਖਤ ਖਰੜੇ, ਦੁਰਲਭ ਫੋਟੋਆਂ, ਪੇਂਟਿੰਗ ਅਤੇ ਲੋਕ ਕਲਾ ਨਾਲ ਸਬੰਧਤ ਪ੍ਰਦਰਸ਼ਨੀਆਂ ਸ਼ਾਮਿਲ ਹਨ। ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਵੱਲੋਂ ਗਠਿਤ ਕਮੇਟੀਆਂ ਕਾਰਜ ਕਰ ਰਹੀਆਂ ਹਨ।
ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਇਸ ਸਬਧੀ ਦੱਸਿਆ ਕਿ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ, ਮਾਨਯੋਗ ਗਵਰਨਰ ਪੰਜਾਬ ਅਤੇ ਯੂਨੀਵਰਸਿਟੀ ਦੇ ਕੁਲਪਤੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਪ੍ਰੋਫੈਸਰ ਮਰੀਨਲ ਮੀਰੀ, ਮਾਨਯੋਗ ਮੈਂਬਰ ਪਾਰਲੀਮੈਂਟ (ਰਾਜ ਸਭਾ) ਤੇ ਚੇਅਰਮੈਨ, ਇੰਡੀਅਨ ਕੌਂਸਲ ਆਫ ਫਿਲਾਸਫੀਕਲ ਰੀਸਰਚ, ਨਵੀਂ ਦਿੱਲੀ ਅਤੇ ਪ੍ਰੋ. ਬਲਵੰਤ ਸਿੰਘ ਢਿੱਲੋਂ, ਸਾਬਕਾ ਡਾਇਰੈਕਟਰ, ਸੈਂਟਰ ਆਨ ਸਟੱਡੀਜ਼ ਇਨ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਮੌਕੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਸਵੇਰੇ 11.20 ਵਜੇ ਵਿਦਿਅਕ ਭਾਸ਼ਣ ਦੇਣਗੇ।
ਇਸ ਮੌਕੇ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ਦੁਰਲੱਭ ਪੁਸਤਕਾਂ ਤੇ ਹੱਥ ਲਿਖਤ ਖਰੜਿਆਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਏਗੀ। ਭਾਈ ਗੁਰਦਾਸ ਲਾਇਬ੍ਰੇਰੀ ਦੇ ਨਜ਼ਦੀਕ ਪੇਂਟਿਗ ਪ੍ਰਦਰਸ਼ਨੀ ਅਤੇ ਲੋਕ ਕਲਾ ਪ੍ਰਦਰਸ਼ਨੀ ਵੀ ਲੱਗੇਗੀ, ਜਿਸ ਵਿਚ ਯੂਨੀਵਰਸਿਟੀ ਨਾਲ ਸਬਧਤ ਕਾਲਜਾਂ ਵਲੋਂ ਲੋਕ ਕਲਾ ਨਾਲ ਸਬਧਤ ਵਸਤਾਂ ਦੀ ਨੁਮਾਇਸ਼ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਚਿੱਤਰ ਵੀ ਪ੍ਰਦਰਸ਼ਿਤ ਵੀ ਕੀਤੇ ਜਾਣਗੇ।  ਇਸ ਦਿਨ ਗੁਰੂ-ਕਾ-ਲਗਰ ਸੈਨੇਟ ਹਾਲ ਲਾਅਨਜ਼ ਵਿਖੇ ਦੁਪਹਿਰ 1.00 ਵਜੇ ਆਰਭ ਹੋਵੇਗਾ ਅਤੇ ਸ਼ਾਮੀਂ ਯੂਨੀਵਰਸਿਟੀ ਹਾਕੀ ਮੈਦਾਨ ਵਿਚ ਪ੍ਰਦਰਸ਼ਨੀ ਹਾਕੀ ਮੈਚ 3.30 ਵਜੇ ਹੋਵੇਗਾ। ਇਸੇ ਤਰ੍ਹਾਂ ਸ਼ਾਮ 7 ਤੋਂ 8 ਵਜੇ ਤਕ ਗੁਰਦਵਾਰਾ ਸਾਹਿਬ ਵਿਖੇ ਕੀਰਤਨ ਦਰਬਾਰ ਹੋਵੇਗਾ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply