Wednesday, September 9, 2026

ਸੈਂਟਰਲ ਕਾਨਵੈਂਟ ਸੀ. ਸੈਕੰ. ਸਕੂਲ ਪੱਟੀ ਦੀ ਵਿਦਿਆਰਥਣ ਸਨਮਾਨਿਤ

ਪੱਟੀ, 20 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਤਨਵੀਰ ਕੌਰ ਜਿਸਨੂੰ ਬਾਲ ਦਿਵਸ ਦੇ ਮੌਕੇ ਤੇ ਰਾਮ ਆਸ਼ਰਮ ਵਿੱਚ ਕੁੰਵਰ ਵਿਜੇਪ੍ਰਤਾਪ ਸਿੰਘ, ਡੀ.ਆਈ.ਜੀ ਬਾਰਡਰ ਰੇਂਜ਼ ਅੰਮ੍ਰਿਤਸਰ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਾਰੇ ਸੀ.ਬੀ ਐੱਸ.ਈ ਦੇ ਹੋਣਹਾਰ ਬੱਚਿਆਂ ਦੀਆਂ ਸਾਰੀਆਂ ਕਿਰਿਆਵਾਂ ਨੂੰ ਮੁੱਖ ਰੱਖ ਕੇ ਪਹਿਲ ਦਿੱਤੀ ਗਈ।ਇਸ ਵਿਦਿਆਰਥਣ ਨੂੰ ਜੈਮ ਆਫ ਸਹੋਦਿਆ ਸਕੂਲ ਕੰਪਲੈਕਸ ਐਵਾਰਡ ਅਤੇ ਸਰਟੀਫਿਕੇਟ ਦਿੱਤਾ ਗਿਆ।ਇਸ ਖੁਸ਼ੀ ਦੇ ਮੌਕੇ ‘ਤੇ ਸੰਸਥਾ ਦੇ ਚੇਅਰਮੈਨ ਬਾਊ ਰਾਮ ਇਕਬਾਲ ਸ਼ਰਮਾ, ਮੈਨੇਜਿੰਗ ਡਾਇਰੈਕਟਰ ਸ਼੍ਰੀ ਰਾਜ਼ੇਸ਼ ਭਾਰਦਵਾਜ, ਪ੍ਰਿੰਸੀਪਲ ਕਮ ਐਗਜ਼ੀਕਿਊਟਿਵ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਮਰਿਦੁਲਾ ਭਾਰਦਵਾਜ, ਸ਼੍ਰੀਮਤੀ ਕ੍ਰਿਸ਼ਨਾ ਕੁਮਾਰੀ ਤੇ ਸਾਰੇ ਅਧਿਆਪਕਾਂ ਨੇ ਉਸ ਨੂੰ ਮੁਬਾਰਕਬਾਦ ਦਿੱਤੀ।ਪ੍ਰਿੰਸੀਪਲ ਸ਼੍ਰੀਮਤੀ ਮਰਿਦੁਲਾ ਭਾਰਦਵਾਜ ਨੇ ਇਸ ਵਿਦਿਆਰਥਣ ਅਤੇ ਉਸ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਤੇ ਉਸਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ, ਜਿਸ ਨੇ ਸਕੂਲ ਦੇ ਨਾਲ-ਨਾਲ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ।ਚੇਅਰਮੈਨ ਬਾਊ ਜੀ ਨੇ ਵਿਦਿਆਰਥਣ ਨੂੰ ਆਸ਼ੀਰਵਾਦ ਦਿੱਤਾ ਤੇ ਉਸ ਨੂੰ ਹਰ ਖੇਤਰ ਵਿੱਚ ਅੱਗੇ ਵੱਧਣ ਲ਼ਈ ਕਿਹਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply