ਭਿੱਖਵਿੰਡ, 21 ਨਵੰਬਰ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਸਰਕਾਰੀ ਹਾਈ ਸਕੂਲ ਵਿੱਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਤੇ ਮੁੱਖ ਅਧਿਆਪਕ ਇੰਜ. ਰੁਪਿੰਦਰਜੀਤ ਸਿੰਘ ਅਤੇ ਚੇਅਰਮੈਨ ਪੰਜਾਬ ਸਿੰਘ ਕੰਬੋਕੇ ਦੀ ਰਹਿਨੁਮਾਈ ਹੇਠ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ।ਇਸ ਸਮੇਂ ਮਾਸਟਰ ਰੁਪਿੰਦਰਜੀਤ ਸਿੰਘ ਅਤੇ ਪੰਜਾਬ ਸਿੰਘ ਕੰਬੋਕੇ ਨੇ ਮੁਕਾਬਲਿਆਂ ਵਿੱਚ ਅਵੱਲ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।ਇਸ ਸਮੇਂ ਆਪਣੇ ਸੰਬੋਧਨ ਵਿੱਚ ਉਨਾਂ ਨੇ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਪੜਾਈ ਕਰਨ ਦੇ ਨਾਲ ਨਾਲ ਖੇਡਾਂ ਤੇ ਧਾਰਮਿਕ ਮੁਕਾਬਲਿਆਂ ਵਿੱਚ ਵੀ ਰੂਚੀ ਰੱਖਣ ਲਈ ਪੇ੍ਰਰਿਤ ਕੀਤਾ, ਤਾਂ ਜੋ ਉਹ ਸਕੂਲ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਸਕਣ।ਇਸ ਸਮੇਂ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ, ਡਾ. ਰਾਮ ਕੁਮਾਰ, ਮੈਡਮ ਜਸਬੀਰ ਕੌਰ, ਸ੍ਰੀਮਤੀ ਸਤਵੰਤ ਕੌਰ, ਮੈਡਮ ਮਨਦੀਪ ਕੌਰ, ਗੁਰਸਾਹਿਬ ਸਿੰਘ ਆਦਿ ਹਾਜ਼ਰ ਸਨ।ਅੱਗੇ ਵੱਧਦੇ ਰਹਿਣ ਲਈ ਉਤਸ਼ਾਹਿਤ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media