ਅੰਮ੍ਰਿਤਸਰ, 21 ਨਵੰਬਰ (ਗੁਰਚਰਨ ਸਿੰਘ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਮਹਿਲਾ ਵਰਗ ਅਹਿਮ ਭੂਮਿਕਾ ਨਿਭਾਵੇਗਾ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਪ ਦੇ ਜਥੇਬੰਦਕ ਢਾਂਚੇ ਦੇ ਕੌਮੀ ਮੁੱਖੀ ਦੁਰਗੇਸ਼ ਪਾਠਕ ਨੇ ਕਿਹਾ ਹੈ ਕਿ ਪੰਜਾਬ ਵਿਚ ਪੂਰਾ ਜਥੇਬੰਦਕ ਢਾਂਚਾ ਤਿਆਰ ਕੀਤਾ ਗਿਆ ਹੈ, ਉਹ ਇਸ ਸਾਲ ਦੇ ਅੰਤ ਤੱਕ ਬੂਥ ਪੱਧਰ ‘ਤੇ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਨੇ ਦੱਸਿਆ ਕਿ ਪ੍ਰੋ: ਬਰਜਿੰਦਰ ਕੌਰ ਨੂੰ ਪੰਜਾਬ ਮਹਿਲਾ ਵਿੰਗ ਦਾ ਪ੍ਰਧਾਨ ਗੁਰਪ੍ਰੀਤ ਸਿੰਘ ਬਰਾੜ ਨੂੰ ਜਨਰਲ ਸਕੱਤਰ, ਲਖਵਿੰਦਰ ਕੌਰ ਅਤੇ ਰਾਜ ਲਾਲੀ ਗਿੱਲ ਨੂੰ ਸੰਯੁਕਤ ਸਕੱਤਰ ਬਣਾਇਆ ਗਿਆ ਹੈ।ਸ੍ਰੀਮਤੀ ਲਾਲੀ ਗਿੱਲ ਪੰਜਾਬ ਮਹਿਲਾ ਵਿੰਗ ਦੇ ਮੁੱਖ ਬੁਲਾਰਾ ਵੀ ਹੋਣਗੇ।ਜਦੋਂ ਕਿ ਸੋਨੀਆ ਵਿਕਟਰ ਨੂੰ ਮੀਡੀਆ ਅਤੇ ਆਈ.ਟੀ.ਵਿੰਗ ਦਾ ਇੰਚਾਰਜ਼ ਬਣਾਇਆ ਗਿਆ ਹੈ।ਦੁਰਗੇਸ਼ ਪਾਠਕ ਨੇ ਦੱਸਿਆ ਕਿ ਅਮਰਦੀਪ ਕੌਰ ਨੂੰ ਕਾਨੂੰਨੀ ਸਲਾਹਕਾਰ ਬਣਾਇਆ ਗਿਆ ਹੈ।ਡਾ. ਅਮਰਦੀਪ ਕੌਰ ਸੀਨੀਅਰ ਉਪ ਪ੍ਰਧਾਨ ਅਤੇ ਇੰਚਾਰਜ਼ ਟ੍ਰੇਨਿੰਗ ਵਿੰਗ ਜਦੋਂ ਕਿ ਗੁਰਮਿੰਦਰ ਬਮਰਾ, ਰਾਜਵੰਤ ਕੌਰ, ਕੁਲਦੀਪ ਕੌਰ, ਅਮਰਜੀਤ ਕੌਰ, ਸਿਮਰਤ ਧਾਰੀਵਾਲ ਨੂੰ ਪੰਜਾਬ ਮਹਿਲਾ ਵਿੰਗ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਡਾ. ਧਨਵੰਤ ਕੌਰ, ਮਨਦੀਪ ਕੌਰ, ਗਗਨਦੀਪ ਕੌਰ, ਸੁਰਿੰਦਰ ਨੂੰ ਉਪ ਪ੍ਰਧਾਨਾਂ ਦੇ ਸਕੱਤਰ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ਼, ਸੈਕਟਰ ਇੰਚਾਰਜ਼ ਅਤੇ ਬੂਥ ਇੰਚਾਰਜ਼ਾਂ ਦੀਆਂ ਨਿਯੁੱਕਤੀਆਂ ਕਰ ਦਿੱਤੀਆਂ ਜਾਣਗੀਆਂ।ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ 13 ਵਿਧਾਨ ਸਭਾ ਹਲਕਿਆਂ ਵਿਚ 39 ਸੈਕਟਰਾਂ, 1300 ਸਰਕਲਾਂ ਅਤੇ 22000 ਬੂਥਾਂ ਲਈ ਪਾਰਟੀ ਦੇ 25 ਹਜ਼ਾਰ ਤੋਂ ਵੱਧ ਵਲੰਟੀਅਰ ਨਿਯੁੱਕਤ ਹੋ ਚੁੱਕੇ ਹਨ।ਇਸ ਤਰਾਂ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਰਣਨੀਤੀ ਤਿਆਰ ਕਰ ਲਈ ਗਈ ਹੈ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media