Saturday, August 1, 2026

ਭਗਤ ਨਾਮਦੇਵ ਭਾਈਚਾਰਕ ਸਾਂਝ ਪੰਜਾਬ ਦਰਸ਼ਨ ਯਾਤਰਾ ਬਠਿੰਡਾ ਦਾ ਪਹੁੰਚਣ ‘ਤੇ ਸੁਆਗਤ

PPN2311201505ਬਠਿੰਡਾ, 23 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਾਨਕ ਸਾਂਈ ਫਾਊਂਡੇਸ਼ਨ ਮਹਾਂਰਾਸ਼ਟਰ ਵਲੋਂ ਸੰਤ ਸ੍ਰੋਮਣੀ ਭਗਤ ਨਾਮਦੇਵ ਜੀ ਦੇ 745 ਵੇਂ ਜਨਮ ਦਿਵਸ ਨੂੰ ਸਮਰਪਿਤ ਮਹਾਨ ਸਮਾਗਮ ਧੂਮਧਾਮ ਨਾਲ ਮਨਾਉਣ ਉਪੰਰਤ ਵੱਖ ਵੱਖ ਸ਼ਹਿਰ ਵਿਚੋਂ ਹੁੰਦੀ ਹੋਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਹਾਜੀ ਰਤਨ ਸਹਿਬ ਵਿਖੇ ਪੁੱਜਾ ਅਤੇ ਸ਼ਹਿਰ ਵਾਸੀਆਂ ਅਤੇ ਧਾਰਮਿਕ, ਸਮਾਜਿਕ ਜਥੇਬੰਦੀਆਂ ਵਲੋਂ ਭਰਪੂਰ ਸੁਆਗਤ ਕੀਤਾ ਗਿਆ ਅਤੇ ਚੇਅਰਮੈਨ ਪੰਡਾਰੀ ਨਾਥ ਬੋਕਾਰੇ ਦਾ ਗੁਰੂ ਦੀ ਬਖ਼ਸ਼ ਸਿਰਪੋਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ, ਇਸ ਮੌਕੇ ਭਾਈ ਦਲਜੀਤ ਸਿੰਘ ਖਾਲਸਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ, ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਜਸਕਰਨ ਸਿੰਘ ਸਿਵੀਆਂ, ਜਸਵਿੰਦਰ ਸਿੰਘ ਜੱਸੀ, ਦਰਸ਼ਨ ਸਿੰਘ ਵਾਲੀਆ, ਭਾਈ ਹਰਬੰਸ ਸਿੰਘ, ਰਜਿੰਦਰ ਸਿੰਘ ਸਿੱਧੂ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਭੁਪਿੰਦਰ ਸਿੰਘ ਭੁੱਲਰ, ਜਤਿੰਦਰ ਰਾਏ ਖੱਟੜ, ਵੀਰਦਵਿੰਦਰ ਸਿੰਘ ਖਾਲਸਾ, ਮਨਦੀਪ ਸਿੰਘ ਮਾਨ, ਤੇਜਾ ਸਿੰਘ ਬਰਾੜ ਤੋਂ ਇਲਾਵਾ ਸਾਰੇ ਕਸ਼ੱਤਰੀ ਟਾਂਕ ਸਭਾ ਦੇ ਅਹੁੱਦੇਦਾਰ ਆਦਿ ਸ਼ਾਮਲ ਹਨ। ਇਥ੍ਰੇ ਜ਼ਿਕਰਯੋਗ ਹੈ ਕਿ ਨਾਨਕ ਸਾਈ ਫਾਊਡੇਸ਼ਨ ਦੇ 125/150 ਮੈਂਬਰਾਂ ਦਾ ਜੱਥਾ ਸਿੱਖਾਂ ਦੇ 5ਵੇਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਇਹ ਯਾਤਰਾ ਸ੍ਰੀ ਹਜ਼ੂਰ ਸਾਹਿਬ ਤੋਂ ਦਿੱਲੀ ਗੁਰਦੁਆਰਾ ਸਾਹਿਬ ਬੰਗਲਾ ਸਾਹਿਬ ਵਿਖੇ ਸੀਸ ਨਿਵਾਉਣ ਤੋਂ ਬਾਅਦ ਪਾਣੀਪਤ, ਕਰਨਾਲ, ਕੁਰੂਕਸ਼ੇਤਰ ਗੁਰਦੁਆਰਾ ਪਿਪਲੀ ਸਾਹਿਬ, ਪੰਜਾਬ ਦੇ ਪਟਿਆਲਾ, ਫਤਿਹਗੜ੍ਹ ਸਾਹਿਬ, ਗੋਬਿੰਦਗੜ੍ਹ ਖੰਨਾ, ਸਾਹਨੇਵਾਲ, ਲੁਧਿਆਣਾ, ਜਲੰਧਰ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨ ਦੀਦਾਰ ਤੋਂ ਬਾਅਦ ਪ੍ਰੋਗਰਾਮ ਦੀ ਸੰਪਨਤਾ ਤੋਂ ਬਾਅਦ ਬਠਿੰਡਾ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚ ਕੇ ਦਰਸ਼ਨ ਦੀਦਾਰ ਕਰਨ ਤੋਂ ਬਾਅਦ ਵਿਸ਼ਰਾਮ ਕੀਤਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply