Sunday, March 15, 2026

ਅਹਿਮਦਗੜ੍ਹ ਵਿਖੇ ਮਹਾਨ ਨਗਰ ਕੀਰਤਨ ਸਜਾਇਆ

PPN2311201507ਸੰਦੌੜ, 23 ਨਵੰਬਰ (ਹਰਮਿੰਦਰ ਸਿੰਘ ਭੱਟ)- ਮੰਡੀ ਅਹਿਮਦਗੜ੍ਹ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਮਹਾਨ ਨਗਰ ਕੀਰਤਨ ਸਵੇਰੇ ਸਥਾਨਕ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।ਬੈਂਡ ਬਾਜਿਆਂ, ਗਤਕਾ ਪਾਰਟੀਆਂ, ਸਕੂਲੀ ਬੱਚਿਆਂ ਨੇ ਆਪਣੇ ਆਲੋਕਿਕ ਕਰਤੱਵ ਦਿਖਾਏ। ਇਸ ਮੌਕੇ ਰਾਗੀ ਜੱਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ਼ਹਿਰ ਵਾਸੀਆਂ ਵਲੋਂ ਵੀ ਬੜੀ ਹੀ ਸ਼ਰਧਾ ਭਾਵਨਾ ਨਾਲ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਸੰਗਤ ਲਈ ਗਰਮ ਚਾਹ-ਦੁੱਧ, ਬੈਡ-ਪਕੌੜਿਆਂ ਅਤੇ ਬਿਸਕੁੱਟ ਆਦਿ ਦੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੂਆਰਾ ਸਿੰਘ ਸਭਾ ਦੇ ਪ੍ਰਧਾਨ ਸ. ਕਮਲਜੀਤ ਸਿੰਘ ਉੱਭੀ, ਹੈੱਡ ਗ੍ਰੰਥੀ ਹਰਵਿੰਦਰ ਸਿੰਘ, ਸਿਟੀ ਥਾਣਾ ਮੁਖੀ ਸ. ਬਿਕਰ ਸਿੰਘ ਸੋਹੀ, ਕੋਂਸਲਰ ਬਿਮਲ ਸ਼ਰਮਾ, ਡਾ. ਰਾਜੀਵ ਸੂਦ, ਸਰਪੰਚ ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਜਗਦੇਵ ਸਿੰਘ ਘਲੋਟੀ, ਗੁਰਜੀਤ ਸਿੰਘ ਹੂੰਜਣ, ਕੁਲਦੀਪ ਗਰਚਾ, ਡਾ: ਰੁਪਿੰਦਰ ਸਿੰਘ ਰੂਪੀ, ਜਸਪ੍ਰੀਤ ਸਿੰਘ ਘਲੋਟੀ, ਕੁਲਵੰਤ ਸਿੰਘ ਸੋਹਲ ਆਦਿ ਹਾਜਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply