ਨਵੀ ਦਿੱਲੀ, 23 ਨਵੰਬਰ (ਅੰਮ੍ਰਿਤ ਲਾਲ ਮੰਨਣ)-ਸੋਸ਼ਲ ਮੀਡੀਆ ਪੁਰ ਪ੍ਰਸਾਰਤ, ਚਰਚਤ ਹੋ ਪਸੰਦ ਕੀਤੀਆਂ ਜਾ ਰਹੀਆਂ ਛੋਟੀਆਂ-ਛੋਟੀਆਂ ਫਿਲਮਾਂ ਰਾਹੀਂ ਸਿੱਖ ਧਰਮ ਦੀਆਂ, ਮਾਨਤਾਵਾਂ, ਮਰਿਆਦਾਵਾਂ ਅਤੇ ਪਰੰਪਰਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰ ਰਹੇ, ਇਨ੍ਹਾਂ ਫਿਲਮਾਂ ਦੇ ਨਿਰਮਾਤਾ ਸ. ਮਨਮੀਤ ਸਿੰਘ ਦੇ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਵਿੱਚ ਆਉਣ ਤੇ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਗੁਰਦੁਆਰਾ ਕਮੇਟੀ ਵਲੋਂ ਸਿਰਪਾਉ ਦੀ ਬਖਸ਼ਸ਼ ਕਰ ਉਨ੍ਹਾਂ ਨੂੰ ਸਨਮਾਨਤ ਕੀਤਾ। ਸ. ਰਾਣਾ ਨੇ ਇਸ ਮੋਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਜਿਤਨੀ ਮਹਤੱਵਪੁਰਣ ਭੂਮਿਕਾ ਫਿਲਮਾਂ ਨਿਭਾ ਸਕਦੀਆਂ ਹਨ ਉਤਨੀ ਮਹਤੱਵਪੂਰਣ ਭੂਮਿਕਾ ਕੋਈ ਹੋਰ ਸਾਧਨ ਨਹੀਂ ਨਿਭਾ ਸਕਦਾ। ਇਸਲਈ ਸ. ਮਨਮੀਤ ਸਿੰਘ ਵਲੋਂ ਕੀਤਾ ਜਾ ਰਿਹਾ ਕਾਰਜ ਬਹੁਤ ਹੀ ਸਾਰਥਕ ਅਤੇ ਪ੍ਰਸ਼ੰਸਾਯੋਗ ਹੈ। ਸ. ਰਾਣਾ ਨੇ ਸ. ਮਨਮੀਤ ਸਿੰਘ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਨੂੰ ਇਸ ਕਾਰਜ ਵਿੱਚ ਕਮੇਟੀ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਇਗਾ। ਸ. ਮਨਮੀਤ ਸਿਘ ਨੇ ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਗੁਰਦੁਆਰਾ ਕਮੇਟੀ ਵਲੋਂ ਉਨ੍ਹਾਂ ਦਾ ਜੋ ਸਨਮਾਨ ਕੀਤਾ ਗਿਆ ਹੈ, ਉਸ ਨਾਲ ਜਿਥੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਮਿਲੀ ਹੈ ਉਥੇ ਹੀ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਹੋਈ ਹੈ, ਜਿਸਦੇ ਲਈ ਉਹ ਗੁਰਦੁਆਰਾ ਕਮੇਟੀ ਅਤੇ ਉਸਦੇ ਮੁੱਖੀਆਂ ਦੇ ਅਤਿ ਧੰਨਵਾਦੀ ਹਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media