ਅੰਮ੍ਰਿਤਸਰ, 23 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਪੰਜਾਬ ਦੇ ਲੋਕਾਂ ਵਿੱਚ ਆਪਸੀ ਭਾਈਚਾਰਾ ਅਤੇ ਸਾਂਝ ਵਧਾਉਣ ਲਈ ਬਠਿੰਡਾ ਵਿੱਚ ਹੋਈ ਸਦਭਾਵਨਾ ਰੈਲੀ ਦਰਮਿਆਨ ਹੋਏ ਬੇਮਿਸਾਲ ਅਤੇ ਠਾਠਾਂ ਮਾਰਦੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕਾਂ ਵਿੱਚ ਅੱਜ ਵੀ ਪਹਿਲਾ ਵਾਂਗ ਹੀ ਸ਼ੌ੍ਰਮਣੀ ਅਕਾਲੀ ਦਲ ਦੀ ਹਰਮਨਪਿਆਰਤਾ ਕਾਇਮ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ।
ਇਸ ਮੌਕੇ ਸ਼੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ-ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਉੱਪ-ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾਂ ਹੀ ਪੰਜਾਬ ਅਤੇ ਪੰਜਾਬੀਆਂ ਦੀ ਚੜਦੀ ਕਲਾ ਲਈ ਕੰਮ ਕੀਤਾ ਹੈ, ਜਿਸ ਸਦਕਾ ਪੰਜਾਬ ਦੇ ਸੂਝਵਾਨ ਲੋਕਾਂ ਨੇ ਹਮੇਸ਼ਾ ਹੀ ਵੱਧ ਚੜਕੇ ਸ਼੍ਰੌਮਣੀ ਅਕਾਲੀ ਦਲ ਨੂੰ ਆਪਣਾ ਕੀਮਤੀ ਸਮਰਥਨ ਦਿੱਤਾ ਹੈ ਅਤੇ ਅੱਜ ਦੀ ਸਦਭਾਵਨਾ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਾਮਿਲ ਹੋਕੇ ਸ਼੍ਰੌਮਣੀ ਅਕਾਲੀ ਦਲ ਦੇ ਲੋਕ-ਹਿੱਤਾਂ ਅਤੇ ਪੰਜਾਬ ਦੀ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤੇ ਆਪਣੀ ਮੋਹਰ ਲਗਾਈ ਹੈ।
ਇਸ ਮੌਕੇ ਤੇ ਹਰਸ਼ਪ੍ਰੀਤ ਸੰਧੂ, ਕੁਲਵੰਤ ਸਿੰਘ, ਪਰਮਪਾਲ ਸਿੰਘ ਢਿਲੋਂ, ਕਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਮਨੀਸ਼ ਕੁਮਾਰ, ਸੌਰਵ ਕਪੂਰ, ਅਕਸ਼ੈ ਕੁਮਾਰ, ਸੁਰਜੀਤ ਸਿੰਘ, ਅਰਵਿੰਦਰ ਸਿੰਘ ਗੈਰੀ, ਹਰਪ੍ਰੀਤ ਸਿੰਘ ਗਿੱਲ, ਹਰਨੇਕ ਸਿੰਘ, ਇੰਡੀਅਨਜੀਤ ਸਿੰਘ, ਸੁਖਪਾਲਜੀਤ ਸਿੰਘ, ਕਿਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ ਸਾਬੀ ਸਮੇਤ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media