Saturday, July 25, 2026

ਸਾਬਕਾ ਮਿਊਂਸਪਲ ਕਮਿਸ਼ਨਰ ਅਮਰੀਕ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

PPN2311201517

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)ੁ ਸਾਬਕਾ ਮਿਊਂਸਪਲ ਕਮਿਸ਼ਨਰ (ਮਨੀਪੁਰ) ਸz: ਅਮਰੀਕ ਸਿੰਘ ਮੈਲਬੋਰਨ ਤੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨੁਦੀਦਾਰੇ ਕਰਨ ਆਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਿਆ ਤੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਸਰਵਣ ਕੀਤਾ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਉਹ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੂੰ ਮਿਲੇ ਜਿੱਥੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਸz: ਅਮਰੀਕ ਸਿੰਘ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਬਾਣੀ ਦਾ ਅਥਾਹ ਸੋਮਾ ਹੈ ਜਿਥੋਂ ਰ’ਬੀ ਬਾਣੀ ਸੁਣ ਕੇ ਮਨ ਤ੍ਰਿਪਤ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਮਾਨ ਸਨਮਾਨ ਕਿਸੇ ਕਰਮਾ ਭਾਗਾਂ ਵਾਲੇ ਨੂੰ ਹੀ ਮਿਲਦਾ ਹੈ ਤੇ ਮੈਂ ਵਡਭਾਗਾ ਹਾਂ ਜੋ ਗੁਰੂ ਘਰ ਦੇ ਦਰਸ਼ਨੁਦੀਦਾਰੇ ਕਰਕੇ ਮਾਨ ਸਨਮਾਨ ਹਾਸਿਲ ਕਰ ਰਿਹਾ ਹਾਂ।ਇਸ ਮੌਕੇ ਸz: ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਤੇ ਸz: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply