Tuesday, March 24, 2026

ਸ਼੍ਰੋਮਣੀ ਕਮੇਟੀ ਭਗਤ ਸੈਣ ਜੀ ਦਾ ਜਨਮ ਦਿਹਾੜਾ 25 ਨਵੰਬਰ ਨੂੰ ਮਨਾਏਗੀ – ਬੇਦੀ

Diljit Singh Bedi

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਭਗਤ ਸੈਣ ਜੀ ਦਾ ਜਨਮ ਦਿਹਾੜਾ 25-11-2015 ਦਿਨ ਬੁੱਧਵਾਰ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਗਤ ਸੈਣ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9:30 ਵਜੇ ਪਾਏ ਜਾਣਗੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਸੈਣ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply