Wednesday, March 25, 2026

 ਗਿਆਨੀ ਗੁਰਬਚਨ ਸਿੰਘ ਵਲੋਂ ਸਮੂੰਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ

Giani Gurbachan Sਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂੰਹ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਕ੍ਰਿਪਾ ਕਰਕੇ ਗੁਰੂ-ਪੰਥ ਵਿਚ ਏਕਤਾ, ਇਤਫਾਕ ਦੀ ਦਾਤ ਬਖ਼ਸ਼ਣ।
ਉਨਾਂ ਕਿਹਾ ਗੁਰੂ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਇਕੋ ਜਿਹਾ ਉਪਦੇਸ਼ ਦਿੱਤਾ ਸੀ, ਜਿਸ ਵਿਚ ਜਾਤ-ਪਾਤ ਦਾ ਖੰਡਨ ਕੀਤਾ ਅਤੇ ਇਸਤਰੀ ਵਰਗ ਦੀ ਦੁਰਦਸ਼ਾ ਨੂੰ ਵੇਖਦਿਆਂ ਸੰਗਤਾਂ ਨੂੰ ਉਪਦੇਸ਼ ਦਿੱਤਾ “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥” ਜਿਸ ਨਾਲ ਸਮਾਜ ਵਿਚ ਇਸਤਰੀ ਵਰਗ ਦਾ ਸਨਮਾਨ ਵਧਿਆ। ਸ੍ਰੀ ਗੁਰੂ ਨਾਨਕ ਦੇਵ ਜੀ ਜਿਥੇ ਜਿਥੇ ਵੀ ਧਾਰਮਿਕ ਅਸਥਾਨਾਂ ਉਪਰ ਗਏ ਭਾਂਵੇ ਉਹ ਹਿੰਦੂ ਤੀਰਥ ਅਸਥਾਨ ਸਨ ਜਾਂ ਦੂਸਰੇ ਧਰਮਾਂ ਦੇ, ਗੁਰੂ ਸਾਹਿਬ ਜੀ ਨੇ ਮਿਲ ਬੈਠਣ, ਪਰਮੇਸ਼ਰ ਦੀ ਭਗਤੀ ਕਰਨ ਅਤੇ ਚੰਗੇ ਕਰਮ ਕਰਨ ਲਈ ਪ੍ਰੇਰਿਤ ਕੀਤਾ, ਜਿਸ ਨਾਲ ਮਾਨਵਤਾ ਦਾ ਭਲਾ ਹੋ ਸਕੇ। ਗੁਰੂ ਸਾਹਿਬ ਜੀ ਨੇ ਆਪਣੇ ਸਿਧਾਂਤ ਨੂੰ ਇਸ ਲੋਕਾਈ ਤੱਕ ਪਹੁੰਚਾਉਣ ਲਈ ਕਈ ਯਾਤਰਾਵਾਂ ਵੀ ਕੀਤੀਆਂ ਅਤੇ ਸੰਗਤਾਂ ਨੂੰ ਉਪਦੇਸ਼ ਦੇ ਕੇ ਪਰਮੇਸ਼ਰ ਨਾਲ ਜੋੜਿਆ।
ਸਿੰਘ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਆਪਣੇ ਗੁਰੂ ਸਾਹਿਬਾਨ ਦੇ ਗੁਰਪੁਰਬ ਮਨਾਉਣ ਦਾ ਮੁਖ ਉਦੇਸ਼ ਇਹੀ ਹੈ ਕਿ ਗੁਰੂ ਸਾਹਿਬ ਵੱਲੋਂ ਦਿੱਤੇ ਸਿਧਾਂਤ ਨੂੰ ਘਰ-ਘਰ ਪਹੁੰਚਾਇਆ ਜਾਵੇ ਅਤੇ ਸੰਗਤਾਂ ਬਾਣੀ ਤੇ ਬਾਣੇ ਦੀਆਂ ਧਾਰਨੀ ਹੋਣ। ਦੇਸ਼-ਵਿਦੇਸ਼ ਦੀਆਂ ਸਮੂੰਹ ਸੰਗਤਾਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਧੂਮਧਾਮ ਨਾਲ ਮਨਾਉਣ ਅਤੇ ਗੁਰੂ ਸਾਹਿਬ ਵੱਲੋਂ ਦਿੱਤੇ ਸਿਧਾਂਤ ਨੂੰ ਆਪ ਅਪਣਾਉਣ ਅਤੇ ਦੂਜਿਆਂ ਨੂੰ ਇਸ ਪ੍ਰਤੀ ਜਾਗਰੂਕ ਕਰਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply