ਬਟਾਲਾ, 24 ਨਵੰਬਰ (ਨਰਿੰਦਰ ਬਰਨਾਲ)- ਅੱਜ ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਦੇ ਸੱਦੇ ‘ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾਂ ਕਰਨ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਗੇਟ ਰੈਲੀਆਂ ਕੀਤੀਆਂ ਗਈਆ। ਇਸੇ ਤਰਾਂ ਅੱਜ ਬਟਾਲਾ ਦੇ ਸਾਰੇ ਡਿਪੂਆਂ ਵਲੋਂ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਬਟਾਲਾ ਡਿਪੂ ਵਿਖੇ ਧਰਨਾ ਦਿੱਤਾ ਗਿਆ ਅਤੇ ਰੋਡਵੇਜ ਜੀ. ਐਮ. ਦਾ ਪੁੱਤਲਾਂ ਫੂੰਕਿਆ ਗਿਆ। ਇਸ ਮੌਕੇ ਸੁੱਚਾ ਸਿੰਘ ਦਫਤਰ ਸਕੱਤਰ ਕਰਮਚਾਰੀ ਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਨਬਸ ਰੋਡਵੇਜ ਦੀਆਂ ਬੱਸਾਂ ਵਿੱਚ ਛੱਤਾਂ ਨਾ ਹੋਣ ਕਾਰਨ ਸਾਮਾਨ ਵਾਲੀ ਸਵਾਰੀਆਂ ਨੂੰ ਭਾਰੀ ਪਰੇਸਾਨੀ ਹੁੰਦੀ ਹੈ, ਰੋਡਵੇਜ ਦੇ ਟਾਇਮ ਟੇਬਲ ਵਿੱਚ ਦਖਲਅੰਦਾਜੀ ਬੰਦ ਕੀਤੀ ਜਾਵੇ, ਪ੍ਰਾਈਵੇਟ ਨਜਾਇਜ਼ ਚਲਦੀਆਂ ਬੱਸਾਂ ਨੂੰ ਬੰਦ ਕੀਤਾ ਜਾਵੇ, ਡੀ. ਈ. ਦੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ, ਵਰਕਸ਼ਾਪ, ਸਬ ਇੰਸਪੈਕਟਰ, ਵਾਸ਼ਿੰਗ ਬੁਆਏ ਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ, ਰੋਡਵੇਜ਼ ਕਰਮਚਾਰੀਆਂ ਨੂੰ ਵਰਦੀਆਂ ਦਿੱਤੀਆਂ ਜਾਣ। ਉਨPਾਂ ਕਿਹਾ ਕਿ ਜੇਕਰ ਉਪਰੋਕਤ ਮੰਨੀਆਂ ਮੰਗਾਂ ਨੂੰ ਲਾਗੂ ਨਾਂ ਕੀਤਾ ਗਿਆ ਤਾਂ 28 ਨਵੰਬਰ ਨੂੰ ਸ਼ਾਹਕੋਟ ਵਿਖੇ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜਸਬੀਰ ਸਿੰਘ ਬੱਲ, ਬਲਜੀਤ ਸਿੰਘ, ਸੁੱਚਾ ਸਿੰਘ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਰਵਿੰਦਰ ਸਿੰਘ, ਕਾਬਲ ਸਿੰਘ, ਤਰਸੇਮ ਸਿੰਘ, ਦਵਾਰਕਾ ਦਾਸ, ਕੁਲਵੰਤ ਸਿੰਘ, ਸੁਖਬੀਰ ਸਿੰਘ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ, ਆਦਿ ਹਾਜ਼ਰ ਸਨ। ਸਮੂਹ ਕਰਮਚਾਰੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਤੁਰੰਤ ਨਾਂ ਮੰਨਿਆ ਤਾਂ ਸਖਤ ਐਕਸ਼ਨ ਲਿਆ ਜਾਵੇਗਾ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media