ਬਠਿੰਡਾ, 24 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਖਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਸਿੰਘ ਸਭਾ ਵੱਲੋਂ ਅੱਜ ਸਵੇਰੇ ਵੇਲੇ 11 ਵਜੇ ਤੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕਿਲ੍ਹਾ ਰੋਡ, ਪੁਰਾਣਾ ਥਾਣਾ, ਸਿਰਕੀ ਬਾਜ਼ਾਰ, ਧੋਬੀ ਬਾਜ਼ਾਰ, ਮਾਲ ਰੋਡ, ਹਨੂੰਮਾਨ ਚੌਂਕ, ਬੱਸ ਸਟੈਂਡ, ਕੋਰਟ ਰੋਡ ਤੋਂ ਵਾਪਸ ਗੁਰਦੁਆਰਾ ਸਾਹਿਬ ਸਮਾਪਤ ਪੁੱਜਿਆ। ਨਗਰ ਕੀਰਤਨ ਦੀਆਂ ਸੰਗਤਾਂ ਲਈ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਲੰਗਰ ਆਦਿ ਦੇ ਪੜਾਅ, ਮਾਲ ਰੋਡ ‘ਤੇ ਕੱਪੜਾ ਮਾਰਕਿਟ ਦੁਕਾਨਦਾਰਾਂ, ਕੋਰਟ ਰੋਡ ‘ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੈਂਬਰਾਂ ਅਵਤਾਰ ਸਿੰਘ, ਅਮਰਜੀਤ ਸਿੰਘ, ਗੁਰਦਰਸ਼ਨ ਸਿੰਘ, ਦਿਲਬਾਗ ਸਿੰਘ,ਕੇਵਲ ਸਿੰਘ, ਮੋਹਨ ਸਿੰਘ ਆਦਿ ਵੱਲੋਂ ਪੰਜ ਪਿਆਰਿਆਂ ਅਤੇ ਸ੍ਰੁੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਕੀਤਾ ਗਿਆ।ਗੁਰਦੁਆਰਾ ਸਾਹਿਬ ਦੇ ਰਾਗੀ ਜੱਥੇ ਵਲੋਂ ਨਗਰ ਕੀਰਤਨ ਵਿਚ ਸ਼ਬਦ ਕੀਰਤਨ ਵੀ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਨਗਰ ਕੀਰਤਨ ਵਿਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ-ਬੱਚੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਰਣਜੀਤ ਗੱਤਕਾ ਅਖਾੜਾ ਦੇ ਨੌਜਵਾਨ ਵੀਰਾਂ ਵੱਲੋਂ ਗੱਤਕਾ ਰਾਹੀਂ ਪੁਰਾਤਨ ਸ਼ਸਤਰਾਂ ਨਾਲ ਯੁੱਧ ਕਲਾ ਦੇ ਜੋਹਰ ਵੀ ਵਿਖਾਏ।ਇਸ ਨਗਰ ਕੀਰਤਨ ਮੌਕੇ ਰਾਜਿੰਦਰ ਸਿੰਘ ਸਿੱਧੂ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸਾਹਿਬ ਵੱਲੋਂ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸ਼ਹਿਰ ਦੇ ਧਾਰਮਿਕ, ਸਮਾਜਿਕ ਅਤੇ ਪਤਵੰਤੇ ਸੱਜਣਾਂ ਆਦਿ ਦਾ ਗੁਰਦੁਆਰਾ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਸੁਖਦੇਵ ਸਿੰਘ, ਬਲਵੰਤ ਸਿੰਘ ਪੰਛੀ, ਗੁਰਅਵਤਾਰ ਸਿੰਘ ਗੋਗੀ, ਸ੍ਰੀ ਕਲਗੀਧਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਔਲਖ, ਅਮਰਜੀਤ ਸਿੰਘ ਧੂਫਵਾਲੇ, ਸੁਖਬੀਰ ਸਿੰਘ ਬਿੱਟੂ, ਖਾਲਸਾ ਦੀਵਾਨ ਸਿੰਘ ਸਭਾ ਸੇਵਕ ਦਲ ਦੇ ਮੈਂਬਰਾਂ ਜਰਨੈਲ ਸਿੰਘ,ਸੁਰਿੰਦਰ ਸਿੰਘ ਛਿੰਦਾ, ਕੁਲਵਿੰਦਰ ਸਿੰਘ ਆਦਿ ਸ਼ਾਮਲ ਸਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media