
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਵਿਖੇ ਅੱਜ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।ਗੁਰੂ ਜੀ ਨੇ ਸਮੁੱਖੀ ਮਾਨਵਤਾ ਨੂੰ ਆਪਸੀ ਭਾਈਚਾਰੇ ਦਾ ਰਾਹ ਦਿਖਾਇਆ ਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ।ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਤੇ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਂਸਾਖੀਂ ਸੁਣਾ ਕੇ ਸੱਚਾਈ, ਸੇਵਾ ਤੇ ਏਕਤਾ ਦਾ ਸੁਨੇਹਾ ਦਿੱਤਾ।ਵਿਦਿਆਰਥੀਆਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪੇਸ਼ ਕਰਦੀ ਕਵਿਤਾ ਦਾ ਗਾਇਨ ਵੀ ਕੀਤਾ।ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਸ਼ੁੱਭ ਭੇਜੀਆਂ ਤੇ ਕਿਹਾ ਕਿ ਸਾਨੂੰ ਗੁਰੂ ਨਾਨਕ ਜੀ ਦੁਆਰਾ ਦਰਸਾਏ ਨਾਮ ਜਪਣ, ਸੱਚਾਈ ਦੇ ਰਾਹ ਅਤੇ ਕਿਰਤ ਕਰਨ ਦੇ ਰਾਹ ‘ਤੇ ਚੱਲਣਾ ਚਾਹੀਦਾ ਹੈ ।ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਤੇ ਕਿਹਾ ਕਿ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਉਚੀ ਸੋਚ ਤੇ ਸਾਦਾ ਰਹਿਣੀ ਦੇ ਧਾਰਨੀ ਬਣਨਾ ਚਾਹੀਦਾ ਹੈ ।
Punjab Post Daily Online Newspaper & Print Media