Tuesday, March 24, 2026

ਤਿੰਨ ਦਿਨਾਂ ਦੌਰਾਨ 144945 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

PPN2411201510

ਅੰਮ੍ਰਿਤਸਰ, 24 ਨਵੰਬਰ (ਗੁਰਚਰਨ ਸਿੰਘ) – ਵਿਸ਼ਵ ਸਿਹਤ ਸੰਗਠਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਿੰਨ ਦਿਨਾ ਮਾਈਗ੍ਰੇਟਰੀ ਰਾਊਂਡ ਦੌਰਾਨ ਕੁਲ 144945 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜੈ ਸਿੰਘ ਨੇ ਦੱਸਿਆ ਕਿ 22 ਤੋਂ 24 ਨਵੰਬਰ ਤੱਕ ਤਿੰਨ ਦਿਨਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੁਲ 254490 ਘਰਾਂ ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਭੱਠਿਆਂ, ਸ਼ੈਲਰਾਂ, ਡੇਰਿਆਂ, ਝੁੱਗੀਆਂ ਅਤੇ ਮਜ਼ਦੂਰ ਬਸਤੀਆਂ ਵਿਚ ਰਹਿੰਦੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 1788 ਮੈਂਬਰਾਂ ‘ਤੇ ਆਧਾਰਿਤ 894 ਟੀਮਾਂ ਦਾ ਗਠਨ ਕੀਤਾ ਗਿਆ ਸੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply