ਚੌਂਕ ਮਹਿਤਾ, 25 ਨਵੰਬਰ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ ਵੱਲੋ ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਅਕੈਡਮੀ ਦੇ ਬੱਚਿਆਂ ਵੱਲੋ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਵੀਸ਼ਰੀ ਅਤੇ ਸ਼ਬਦ ਗਾਇਨ ਮੁਕਾਬਲੇ ਕੀਤੇ ਗਏ।ਪ੍ਰਿੰਸੀਪਲ ਮੈਡਮ ਹਰਜਿੰਦਰ ਕੌਰ ਬੱਲ ਨੇ ਬੱਚਿਆਂ ਨੂੰ ਸ਼੍ਰੀ ਗੁਰੂੁ ਨਾਨਕ ਦੇਵ ਜੀ ਦੀ ਜੀਵਨੀ ਤੋ ਜਾਣੂ ਕਰਵਾਇਆ ਅਤੇ ਬੱਚਿਆਂ ਨੁੂੰ ਸ਼੍ਰੀ ਗੁਰੁੂ ਨਾਨਕ ਦੇਵ ਜੀ ਵੱਲੋ ਦਰਸਾਏ ਸੱਚ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਖਾਲਸਾ ਅਕੈਡਮੀ ਵੱਲੋ ਇਸ ਪਵਿੱਤਰ ਦਿਹਾੜ੍ਹੇ ਨੂੰ ਮਨਾਏ ਜਾਣ ਸਮੇ ਡਾਇਰੈਕਟਰ ਭਾਈ ਜੀਵਾ ਸਿੰਘ ਨੇ ਵਿਸ਼ੇਸ਼ ਤੌਰ ਤੇ ਆਪਣੀ ਹਾਜਰੀ ਭਰੀ, ਉਨਾ੍ਹਂ ਆਪਣੇ ਸੰਬੋਧਨ ਚ’ ਬੱਚਿਆਂ ਨੂੰ ਸਿੱਖੀ ਸਰੂਪ ਧਾਰਨ ਕਰਨ ਅਤੇ ਅੰਮ੍ਰਿਤਧਾਰੀ ਸਿੰਘ ਸੱਜਣ ਦੀ ਅਪੀਲ ਕੀਤੀ।ਇਸ ਮੌਕੇ-ਪ੍ਰਿੰਸੀਪਲ ਮੈਡਮ ਹਰਜਿੰਦਰ ਕੌਰ ਬੱਲ, ਡੀਪੀ ਗੁਰਦੀਪ ਸਿੰਘ, ਦਿਲਬਾਗ ਸਿੰਘ ਬਾਜ, ਹਰਜੋਤ ਸਿੰਘ ਤੋ ਇਲਾਵਾ ਸਮੁੱਚੇ ਸਟਾਫ ਮੈਂਬਰ ਹਾਜਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media