ਪਠਾਨਕੋਟ, 25 ਨਵੰਬਰ (ਪ.ਪ)- ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਰੋਜ਼ਗਾਰ ਉਪਲਬੱਧ ਕਰਵਾਉਣ ਦੇ ਉਦੇਸ਼ ਦੇ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੋਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ ਹੈ। ਪੰਜਾਬ ਸਰਕਾਰ ਵਲੋਂ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਸਿਖਲਾਈ ਦੇ ਨਾਲ ਨਾਲ ਘੱਟ ਵਿਆਜ ‘ਤੇ ਕਰਜ਼ੇ ਵੀ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ। ਉਹਨਾ ਕਿਹਾ ਕਿ ਸਰਕਾਰ ਵਲੋ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਹਨਾ ਦੱਸਿਆ ਕਿ ਮੱਛੀ ਪਾਲਣ ਪੰਜਾਬ ਦਾ ਸਭ ਤੋਂ ਪੁਰਾਣਾ ਕਿੱਤਾ ਹੈ ਅਤੇ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨ ਇਸ ਕਾਰੋਬਾਰ ਤੋ ਵਧੇਰੇ ਲਾਭ ਲੈ ਸਕਦੇ ਹਨ।
ਡਿਪਟੀ ਸਪੀਕਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦਾ ਕਾਰੋਬਾਰ ਸ਼ੁਰੂ ਕਰਨ ਲਈ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਮੱਛੀ ਪਾਲਣ ਦੇ 125 ਪਾਊਂਡ ਚੱਲ ਰਹੇ ਸਨ ਅਤੇ ਮੱਛੀ ਪਾਲਣ ਵਿਭਾਗ ਦੇ ਯੋਗ ਉਪਰਾਲਿਆ ਸਦਕਾ ਹੁਣ ਇਹਨਾਂ ਦੀ ਸੰਖਿਆ ਵੱਧ ਕੇ 150 ਤੋ ਜਿਆਦਾ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਪੰਚਾਇਤੀ ਛੱਪੜ ਠੇਕੇ ‘ਤੇ ਦੇਣ ਲਈ ਨਿਰਧਾਰਤ ਸਮੇਂ ਵਿੱਚ ਵਾਧਾ ਕਰਕੇ 10 ਸਾਲ ਕਰ ਦਿੱਤਾ ਗਿਆ ਹੈ।
ਡਿਪਟੀ ਸਪੀਕਰ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਪਹਿਲਾ ਮੱਛੀ ਪਾਲਣ ਦੇ ਅਧੀਨ 160 ਹੈਕਟੇਅਰ ਰਕਬਾ ਆਉਦਾ ਸੀ ਅਤੇ ਸਰਕਾਰ ਦੇ ਉਪਰਾਲਿਆ ਸਦਕਾ ਜ਼ਿਲ੍ਹੇ ਅੰਦਰ 24 ਹੈਕਟੇਅਰ ਹੋਰ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਲਈ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੱਛੀ ਪਾਲਣ ਵਿਭਾਗ ਵੱਲੋਂ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਪਿੰਡਾਂ ਵਿੱਚ ਕੈਂਪ ਲਗਾ ਕੇ ਮੱਛੀ ਪਾਲਣ ਦੇ ਧੰਦੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media