Thursday, June 18, 2026

ਗੁਰਬਾਣੀ ਦੀ ਸੰਥਿਆ ਲੈ ਰਹੇ ਛੋਟੇ ਬੱਚਿਆਂ ਨੂੰ ਸਤਿਕਾਰ ਕਮੇਟੀ ਧੂਲਕਾ ਨੇ ਬੂਟ, ਜਰਾਬਾਂ ਵੰਡੀਆਂ

PPN2511201526ਤਰਸਿੱਕਾ, ਟਾਂਗਰਾ, 25 ਨਵੰਬਰ (ਕੰਵਲ ਜੋਧਾਨਗਰੀ, ਸੁਖਦੇਵ ਸਿੰਘ)- ਧੰਨ-ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਅਤੇ ਛੋਟੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕਰਦਿਆਂ ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਧੂਲਕਾ ਵੱਲੋਂ ਪਿੰਡ ਮੁੱਛਲ ਵਿਖੇ ਨਜਦੀਕ ਦੇ ਪਿੰਡਾਂ ਵਿੱਚੋ ਗੁਰਬਾਣੀ ਦੀ ਸੰਥਿਆ ਲੈਣ ਆਉਂਦੇ ਛੋਟੇ ਬੱਚਿਆਂ ਦੀ ਹੌਸਲਾਂ ਅਫਜ਼ਾਈ ਵਾਸਤੇ ਪਿੰਡ ਮੁੱਛਲ ਦੇ ਗੁਰਦੁਆਰਾ ਸਾਹਿਬ ਵਿੱਖੇ ਛੋਟੇ ਬੱਚਿਆਂ ਨੂੰ ਬੂਟ, ਜਰਾਬਾਂ ਆਦਿ ਵੰਡੇ ਅਤੇ ਗੁਰਬਾਣੀ ਨਾਲ ਜੁੜੇ ਛੋਟੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੋਕੇ ਭਾਈ ਬਲਬੀਰ ਸਿੰਘ ਮੁੱਛਲ ਦੇ ਸਾਥੀ ਭਾਈ ਨਿਸਾਨ ਸਿੰਘ, ਭਾਈ ਅਮਰੀਕ ਸਿੰਘ, ਭਾਈ ਕਰਤਾਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਜਰਨੈਲ ਸਿੰਘ, ਭਾਈ ਅਵਤਾਰ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਮੇਜਰ ਸਿੰਘ ਤੋਂ ਇਲਾਵਾ ਸਤਿਕਾਰ ਕਮੇਟੀ ਦੇ ਹੋਰ ਵੀ ਸੇਵਾਦਾਰ ਹਾਜਰ ਸਨ ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply