
ਭਿੱਖੀਵਿੰਡ, 25 ਨਵੰਬਰ (ਕੁਲਵਿੰਦਰ ਸਿੰਘ ਕੰਬੋਕੇ) – ਪਿੰਡ ਮਾੜੀ ਕੰਬੋਕੇ ਵਿਖੇ ਅੱਜ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਅਸਥਾਨ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਇਸ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਤੋਂ ਉਪਰੰਤ ਸ੍ਰ. ਗੁਰਦਿਆਲ ਸਿੰਘ ਅਤੇ ਸ੍ਰ. ਬਲਦੇਵ ਸਿੰਘ ਭਗਤ ਪਰਿਵਾਰ ਵੱਲੋਂ ਮੁੱਖ ਸੇਵਾਦਾਰ ਭਾਈ ਬਲਵਿੰਦਰ ਸਿੰਘ ਗ੍ਰੰਥੀ ਦੀ ਦੇਖ-ਰੇਖ ਹੇਠ 250 ਗਰੀਬ ਪਰਿਵਾਰਾਂ ਨੂੰ ਕੰਬਲ ਵੰਡੇ ਗਏ ।ਬਾਅਦ ਵਿੱਚ ਭਾਈ ਬਲਵਿੰਦਰ ਸਿੰਘ ਗ੍ਰੰਥੀ ਦੇ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਲਈ ਸਜਾਈ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਸ੍ਰ. ਸਤਨਾਮ ਸਿੰਘ ਦੇ ਪਰਿਵਾਰ ਵੱਲੋਂ ਕੀਤੀ ਗਈ। ਨਗਰ ਕੀਰਤਨ ਦੇ ਅੱਗੇ ਸ਼ਹੀਦ ਬਾਬਾ ਸੁੱਖਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਬੱਚੇ ਵੀ ਸ਼ਾਮਲ ਹੋਏ।ਰਸਤੇ ਵਿੱਚ ਥਾਂ-ਥਾਂ ‘ਤੇ ਗੁਰੂ ਕੀ ਸੰਗਤ ਲਈ ਲੰਗਰ ਵਰਤਾਏ ਗਏ। ਸੰਗਤ ਨਗਰ ਕੀਰਤਨ ਦੇ ਨਾਲ ਸ਼ਬਦ ਗਾਇਨ ਕਰਦਿਆਂ ਚਲ ਰਹੀਆਂ ਸਨ। ਇਸ ਸਮੇਂ ਸੇਵਾਦਾਰ ਸੁਖਦੇਵ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਵਰਿੰਦਰਬੀਰ ਸਿੰਘ, ਸੁਖਵੰਤ ਸਿੰਘ, ਸਤਨਾਮ ਸਿੰਘ, ਮਾਸਟਰ ਗੁਰਬੀਰ ਸਿੰਘ, ਮਾਸਟਰ ਬੇਅੰਤ ਸਿੰਘ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media