
ਅੰਮ੍ਰਿਤਸਰ, 25 ਨਵੰਬਰ (ਗੁਰਚਰਨ ਸਿੰਘ) ਸੁਲਤਾਨਵਿੰਡ ਰੋਡ ਦੀ ਅਬਾਦੀ ਗੋਬਿੰਦ ਨਗਰ ਸਥਿਤ ਗੁਲਮੋਹਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭੰਗੜਾ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਸਰਵਜੀਤ ਕੌਰ ਨੇ ਦੱਸਿਆ ਕਿ ਸਤਯੁੱਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਸਭਿਆਚਾਰਕ ਮੁਕਾਬਲੇ ਅਯੋਜਿਤ ਕੀਤੇ ਗਏ।ਜਿਸ ਦੌਰਾਨ ਕਰਵਾਈ ਗਈ ਭੰਗੜਾ ਪ੍ਰਤੀਯੋਗਤਾ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਉਨਾਂ ਦੱਸਿਆ ਕਿ ਇਸ ਮੁਕਾਬਲੇ ਦਾ ਇਨਾਮ ਵੰਡ ਸਮਾਗਮ ਜਲੰਧਰ ਵਿਖੇ ਕੀਤਾ ਗਿਆ, ਜਿਥੇ ਸਕੂਲ ਦੇ ਵਿਦਿਆਰਥੀਆਂ ਨੇ ਇਹ ਇਨਾਮ ਹਾਸਲ ਕੀਤੇ।ਇਸ ਮੌਕੇ ਮੈਡਮ ਅਮਨਦੀਪ ਕੌਰ ਅਤੇ ਮੈਡਮ ਵੀਨਾ ਵੀ ਮੌਜੂਦ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media