
ਪਠਾਨਕੋਟ, 26 ਨਵੰਬਰ (ਪ.ਪ)- ਜ਼ਿਲ੍ਹੇ ਦੇ ਲੋਕਾਂ ਦੇ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਆਪਸੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ 12 ਦਸੰਬਰ ਨੂੰ ਨੈਸ਼ਨਲ ਮੈਗਾ ਲੋਕ ਅਦਾਲਤ ਕੋਰਟ ਕੰਪਲੈਕਸ ਮਲਿਕਪੁਰ, ਪਠਾਨਕੋਟ ਵਿਖੇ ਲਗਾਈ ਜਾਵੇਗੀ।ਇਹ ਜਾਣਕਾਰੀ ਸ਼੍ਰੀ ਬੀ.ਐਸ ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਪਠਾਨਕੋਟ ਨੇ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਦੇ ਕੇਸਾਂ ਦੇ ਨਿਪਟਾਰੇ ਲਈ ਅਦਾਲਤ ਦੇ 5 ਬੈਂਚ ਲਗਾਏ ਜਾਣਗੇ।ਜਿਨ੍ਹਾਂ ਵਿੱਚ ਜੱਜ ਸਾਹਿਬਾਨਾਂ ਵੱਲੋਂ ਲੋਕਾਂ ਦੇ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦਾ ਨਿਪਟਾਰਾ ਆਪਸੀ ਰਾਜੀਨਾਮੇ ਰਾਹੀਂ ਕੀਤਾ ਜਾਵੇਗਾ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਰਾਜੀਨਾਮੇ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਨੈਸ਼ਨਲ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਾਉਣ ਲਈ ਦਰਖਾਸਤ ਸਾਦੇ ਕਾਗਜ ਤੇ ਲਿਖ ਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਪਠਾਨਕੋਟ ਜਾਂ ਸਬੰਧਤ ਅਦਾਲਤ ਵਿੱਚ ਦੇ ਸਕਦੇ ਹਨ।
Punjab Post Daily Online Newspaper & Print Media