ਸੰਦੌੜ, 27 ਨਵੰਬਰ (ਹਰਮਿੰਦਰ ਸਿੰਘ ਭੱਟ)- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਵਨ ਹਜ਼ੂਰੀ ਵਿਚ ਗੁਰਦੁਆਰਾ ਮਸਤੂਆਣਾ ਸਾਹਿਬ ਦੁਗਰੀ ਰੋਡ ਵਿਖੇ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲੇ ਜੀ ਦੀ ਦੇਖ ਰੇਖ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਇਸ ਮਹਾਨ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਸਮਾਗਮ ਵਿਚ ਪੰਥ ਪ੍ਰਸਿੱਧ ਪ੍ਰਚਾਰਕਾਂ, ਰਾਗੀ, ਢਾਡੀ ਜਥਿਆਂ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ।ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਪਿੰਡ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖ਼ਾਲਸਾ ਜੀ ਵੱਲੋਂ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਦੁਨੀਆ ਤੇ ਆਗਮਨ ਦਾ ਮੁੱਖ ਕਾਰਨ ਵੱਧ ਰਿਹਾ ਵਹਿਮ ਭਰਮ, ਉੱਚ ਨੀਚ ਅਤੇ ਧੀਆਂ, ਭੈਣਾਂ, ਮਾਵਾਂ ਦੀਆਂ ਦੀਆਂ ਹੋ ਬੇਕਦਰੀਆਂ ਨੂੰ ਰੋਕਣਾ ਅਤੇ ਨਾਮ ਸਿਮਰਨ ਦੁਆਰਾ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਉਪਦੇਸ਼ ਦੇ ਕੇ ਮਾਨਵਤਾ ਅਤੇ ਮਨੁੱਖਤਾ ਦਾ ਭਲਾ ਕਰਨਾ ਸੀ ਉਨ੍ਹਾਂ ਕਿਹਾ ਕਿ ਇਸ ਅਕਾਲ ਪੁਰਖ ਪ੍ਰਮਾਤਮਾ ਮਿਲੇ ਹੁਕਮ ਅਨੁਸਾਰ ਗੁਰੂ ਸਾਹਿਬ ਨੇ ਲੋਕਾਂ ਨੂੰ ਏਕ ਪਿਤਾ ਏਕਸ ਕੇ ਹਮ ਬਾਰਿਕ ਦਾ ਉਪਦੇਸ਼ ਦੇ ਕੇ ਅਤੇ ਆਪਣੇ ਰੂਹਾਨੀ ਅਮੋਲਕ ਵਿਚਾਰਾਂ ਰਾਹੀ ਜਾਤ ਪਾਤ ਅਤੇ ਧਰਮਾਂ ਦੇ ਫ਼ਸਾਦਾਂ ਤੋਂ ਮੁਕਤ ਕਰਨ ਦਾ ਸਫਲਾ ਯਤਨ ਕੀਤਾ, ਜਿਸ ਨੂੰ ਸਰਬ ਧਰਮਾਂ ਦੇ ਲੋਕਾਂ ਨੇ ਪ੍ਰਵਾਨ ਕੇ ਗੁਰੂ ਸਾਹਿਬ ਨੂੰ ਸਾਂਝੇ ਗੁਰੂ ਦਾ ਉੱਚ ਦਰਜਾ ਦੇ ਕੇ ਨਿਵਾਜਿਆ।ਉਪਰੰਤ ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲਿਆਂ ਨੇ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਅਤੇ ਆਏ ਹੋਏ ਪ੍ਰਚਾਰਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ, ਭਾਈ ਪ੍ਰੇਮ ਸਿੰਘ ਤੋ ਇਲਾਵਾ ਸੰਗਤਾਂ ਦੇ ਭਾਰੀ ਇਕੱਠ ਨੇ ਹਾਜ਼ਰ ਭਰੀ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media