ਨਵੀਂ ਦਿੱਲੀ, 27 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 28 ਨਵੰਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਯੂ ਯੂ ਬਲਾਕ ਪੀਤਮ ਪੁਰਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਹਰੀ ਸਿੰਘ ਤੇ ਭਾਈ ਹਰਨਾਮ ਸਿੰਘ (ਸ੍ਰੀ ਨਗਰ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਭਾਈ ਅੰਗਰੇਜ ਸਿੰਘ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਅਤੇ ਜੀਵਨ ਦੇ ਸੰਬੰਧ ਵਿੱਚ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਣਗੇ । ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਮਹਿੰਦਰਪਾਲ ਸਿੰਘ ਚੱਢਾ ਅਤੇ ਗੁਰਦੁਆਰਾ ਕਮੇਟੀ ਦੇ ਹੋਰ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media