Saturday, March 7, 2026

ਮਿਲਕ ਪਲਾਂਟ ਵੇਰਕਾ ਵਿਖੇ ਕੌਮੀ ਦੁੱਧ ਦਿਵਸ ਸਬੰਧੀ ਸਮਾਗਮ

PPN2711201511ਅੰਮ੍ਰਿਤਸਰ, 27 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ)- ਵੇਰਕਾ ਅਦਾਰਾ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਹਮੇਸ਼ਾ ਸੁਚੇਤ ਹੈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਹਿੱਤ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਹਮੇਸ਼ਾ ਯਤਨਸ਼ੀਲ ਹੈ। ਇਹ ਪ੍ਰਗਟਾਵਾ ਮਿਲਕ ਪਲਾਂਟ, ਵੇਰਕਾ ਵਿਖੇ ਭਾਰਤ ਵਿਚ ਚਿੱਟੀ ਕ੍ਰਾਂਤੀ ਦੇ ਪਿਤਾਮਾ ਡਾ ਵਰਗੀਸ ਕੁਰੀਅਨ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਕੌਮੀ ਦੁੱਧ ਦਿਵਸ ਸਬੰਧੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮਿਲਕਫੈੱਡ ਦੇ ਡਾਇਰੈਕਟਰ ਸ. ਯਾਦਵਿੰਦਰ ਸਿੰਘ ਕੀਤਾ। ਉਨ੍ਹਾਂ ਇਸ ਮੌਕੇ ਭਾਰਤ ਵਿਚ ਦੇ ਦੁੱਧ ਉਦਯੋਗ ਵਿਚ ਡਾਕਟਰ ਕੁਰੀਅਨ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਵੇਰਕਾ ਅਦਾਰਾ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਸਾਰਾ ਸਾਲ ਮੰਡੀਕਰਨ ਦੀ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਨਾਲ ਹੀ ਸ਼ਹਿਰੀ ਉਪਭੋਗਤਾਵਾਂ ਲਈ ਵਧੀਆ ਕੁਆਲਿਟੀ ਦੇ ਦੁੱਧ ਅਤੇ ਦੁੱਧ ਪਦਾਰਥ ਵਾਜਬ ਕੀਮਤ ‘ਤੇ ਮੁਹੱਈਆ ਕਰਵਾਉਣ ਲਈ ਵੀ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਪ੍ਰੋਗਰੈਸਿਵ ਬੂਥ ਹੋਲਡਰਾਂ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਬਦਲੇ ਸਨਮਾਨ ਚਿੰਨ੍ਹ ਵੀ ਪ੍ਰਦਾਨ ਕੀਤੇ। ਇਸ ਮੌਕੇ ਕਾਰਜਕਾਰੀ ਜਨਰਲ ਮੈਨੇਜਰ ਮਿਲਕ ਯੂਨੀਅਨ ਅੰਮ੍ਰਿਤਸਰ ਸ੍ਰੀ ਉੱਤਮ ਕੁਮਾਰ ਸਿਨਹਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵੇਰਕਾ ਦੇ ਸਮੂਹ ਅਧਿਕਾਰੀਆਂ ਅਤੇ ਡੀਲਰਾਂ/ਏਜੰਸੀ ਹੋਲਡਰਾਂ ਅਤੇ ਬੂਥ ਹੋਲਡਰਾਂ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ, ਆਰ ਕੇ ਸੋਨੀ, ਬਲਬੀਰ ਸਿੰਘ, ਲਖਬੀਰ ਸਿੰਘ, ਪ੍ਰੀਤਪਾਲ ਸਿੰਘ, ਸੰਦੀਪ ਸਿੰਘ, ਬਲਬੀਰ ਸਿੰਘ ਅਤੇ ਗੁਰਦੇਵ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply