Wednesday, April 29, 2026

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ – ਜੋਸ਼ੀ

PPN2711201514

PPN2711201515ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਲਈ ਜਿਥੇ ਵਧੀਆ ਸਿਹਤ ਸੰਸਥਾਵਾਂ ਸਥਾਪਿਤ ਕੀਤੀਆਂ ਗਈਆਂ ਹਨ ਉਥੇ ਡਾਕਟਰੀ ਸਿੱਖਿਆ ਤੇ ਖੋਜ ਉਤੇ ਵੀ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਥਾਨਕ ਹੋਟਲ ਰੈਡੀਸਨ ਬਲਿਊ ਵਿਚ ਦੰਦਾਂ ਦੇ ਡਾਕਟਰਾਂ ਦੀ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕਰਨ ਮੌਕੇ ਕੀਤਾ।  ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਿੱਖਿਆ ਅਤੇ ਖੋਜ ਕਾਰਜਾਂ ‘ਤੇ 419 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੈਂਟਲ ਕਾਲਜਾਂ ਵਿਚ ਵਿਦਿਆਰਥੀਆਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਖ਼ਤੀ ਕਾਰਨ ਖੁੰਬਾਂ ਵਾਂਗ ਉਗ ਰਹੇ ਡੈਂਟਲ ਬੰਦ ਹੋ ਗਏ ਹਨ ਅਤੇ ਹੁਣ ਕੇਵਲ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਕਾਲਜ ਹੀ ਬਾਕੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੀ ਇਕੋ-ਇਕ ਅਜਿਹਾ ਸੂਬਾ ਹੈ, ਜਿਥੇ ਡੈਂਟਲ ਕਾਲਜਾਂ ਵਿਚ ਸਰਕਾਰ ਦੁਆਰਾ ਨਿਰਧਾਰਤ ਫੀਸ ਹੀ ਲਈ ਜਾਂਦੀ ਹੈ ਅਤੇ ਕੋਈ ਵਾਧੂ ਫੀਸ ਨਹੀਂ ਵਸੂਲੀ ਜਾਂਦੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸੂਬਾ ਪੱਧਰ ‘ਤੇ ਕਾਮਯਾਬ ਕਰਨ ਲਈ ਵੱਡੇ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਮੁਲਕ ਭਰ ਦੇ ਮਾਹਿਰ ਡਾਕਟਰ ਕਾਨਫਰੰਸ ਲਈ ਇਥੇ ਪਹੁੰਚੇ ਹਨ।  29 ਨਵੰਬਰ ਤੱਕ ਚੱਲਣ ਵਾਲੀ ‘ਏ. ਆਈ. ਸੀ. ਡੀ. ਈ-ਆਈ. ਈ. ਐਸ 2015’ ਨਾਂਅ ਦੀ ਇਸ ਕਾਨਫਰੰਸ ਵਿਚ ਮੁਲਕ ਭਰ ਤੋਂ ਇਲਾਵਾ ਵਿਦੇਸ਼ਾਂ ਵਿਚੋਂ ਵੀ ਡਾਕਟਰ, ਮੈਡੀਕਲ ਸੰਸਥਾਵਾਂ ਦੇ ਡੀਨ, ਮੁਖੀ ਅਤੇ ਵਿਦਿਆਰਥੀ ਸ਼ਿਕਰਤ ਕਰ ਰਹੇ ਹਨ। ਇਸ ਤੋਂ ਪਹਿਲਾਂ ਕਾਨਫਰੰਸ ਦੇ ਆਰਗੇਨਾਈਜ਼ਿੰਗ ਚੇਅਰਮੈਨ ਡਾ. ਵਿਮਲ ਸੀਕਰੀ ਨੇ ਸ੍ਰੀ ਜੋਸ਼ੀ ਅਤੇ ਆਏ ਗਏ ਡੈਲੀਗੇਟਾਂ ਨੂੰ ਜੀਅ ਆਇਆਂ ਆਖਿਆ ਅਤੇ ਐਸੋਸੀਏਸ਼ਨ ਦੇ ਇਤਿਹਾਸ, ਕਾਰਜਾਂ ਅਤੇ ਉਦੇਸ਼ਾਂ ‘ਤੇ ਚਾਨਣਾ ਪਾਇਆ। ਇਸ ਮੌਕੇ ਪ੍ਰਿੰਸੀਪਲ ਮੈਡੀਕਲ ਕਾਲਜ ਅੰਮ੍ਰਿਤਸਰ ਡਾ. ਬੀ. ਐਸ ਬੱਲ, ਡਾ. ਸੀ. ਐਸ ਬੱਲ, ਡਾ. ਮਜੂਮਦਾਰ, ਡਾ. ਲਕਸ਼ਮੀਨਾਰਾਇਣ, ਡਾ. ਏ. ਪੀ ਟਿੱਕੂ, ਡਾ. ਕੇ. ਐਸ ਬੰਗਾ, ਡਾ. ਪੁਨੀਤ ਗਿਰਧਰ, ਡਾ. ਪੀ ਕਰੁਣਾਕਰ, ਡਾ. ਅਨਿਲ ਕੋਹਲੀ, ਡਾ. ਪਰਮੇਸ਼ਵਰਨ, ਡਾ. ਊਸ਼ਾ ਦੂਆ ਅਤੇ ਡਾਕਟਰੀ ਪੇਸ਼ੇ ਦੀਆਂ ਬਹੁਤ ਸਾਰੀਆਂ ਉੱਚ ਸ਼ਖਸੀਅਤਾਂ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply