ਪੱਟੀ, 27 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਜਮਹੂਰੀ ਕਿਸਾਨ ਸਭਾ ਵਲੋਂ ਗੁਰਦੇਵ ਸਿੰਘ ਮਨਿਹਾਲਾ ਦੀ ਅਗਵਾਈ ਹੇਠ ਐਸ.ਡੀ.ਐਮ. ਪੱਟੀ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਰਸਾਲ ਸਿੰਘ, ਦਲਜੀਤ ਸਿੰਘ ਨੇ ਕਿਹਾ ਪੰਜਾਬ ਵਿਚ ਬੰਦ ਪਈਆਂ ਸਰਕਾਰੀ ਅਤੇ ਸਹਿਕਾਰੀ ਖੰਡ ਮਿੱਲਾਂ ਚਾਲੂ ਕੀਤੀਆਂ ਜਾਣ, ਮਿੱਲਾਂ ਵੇਚਣੀਆਂ ਬੰਦ ਕੀਤੀਆਂ ਜਾਣ, ਬਾਸਮਤੀ ਦਾ ਭਾਅ 5000 ਹਜ਼ਾਰ ਰੁਪਏ ਕੀਤਾ ਜਾਵੇ, ਵਪਾਰੀਆਂ ਅਤੇ ਕਿਸਾਨਾਂ ਦੀ ਲੁੱਟ ਬੰਦ ਕੀਤੀ ਜਾਵੇ, ਬਾਦਲ ਸਰਕਾਰ ਵੱਲੋਂ ਜਾਇਦਾਦ ਦਾ ਭੰਨ ਤੋੜ ਕਾਨੂੰਨ ਵਾਪਸ ਲਿਆ ਜਾਵੇ, ਅਕਾਲੀ ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ, ਕਿਸਾਨਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ, ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣ, ਕਿਸਾਨਾਂ ਦੀਆਂ ਸਬਸਿਡੀਆਂ ਬਹਾਲ ਕੀਤੀਆਂ ਜਾਣ। ਜੇਕਰ ਉਕਤ ਮੰਗਾਂ ਨਾ ਮੰਨੀਆਂ ਗਈਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਧਰਨੇ ਵਿਚ ਨਿਰੰਜਣ ਸਿੰਘ, ਦੁੱਲਾ ਸਿੰਘ, ਅਜੇਬ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media