Friday, June 19, 2026

ਕੈਪਟਨ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸੀਆਂ ਦੇ ਚਿਹਰਿਆਂ ‘ਤੇ ਰੌਣਕ ਪਰਤੀ- ਔਜਲਾ

PPN2811201501

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਫਤਰ ਵਿਖੇ ਅਹਿਮ ਬੈਠਕ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੀਨੀਅਰ ਕਾਂਗਰਸ ਆਗੂ ਤੇ ਹਲਕਾ ਮਜੀਠਾ ਦੇ ਇੰਚਾਰਜ਼ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਖਾਸ ਤੌਰ ਤੇ ਪੁੱਜੇ। ਬੈਠਕ ਉਪਰੰਤ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੀ ਬੈਠਕ ਸੋਨੀਆ ਗਾਂਧੀ ਪ੍ਰਧਾਨ ਸਰਵ ਭਾਰਤ ਕਾਂਗਰਸ ਕਮੇਟੀ, ਰਾਹੁਲ ਗਾਂਧੀ ਮੀਤ ਪ੍ਰਧਾਨ ਅਤੇ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਨ ਲਈ ਕੀਤੀ ਗਈੇ। ਜਿੰਨ੍ਹਾ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾ ਕੇ ਪੰਜਾਬ ਦੀ ਵਾਗਡੌਰ ਉਨ੍ਹਾਂ ਹੱਥ ਸੌਂਪੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਪ੍ਰਧਾਨ ਬਣਦਿਆਂ ਹੀ ਕਾਂਗਰਸੀਆਂ ਅਤੇ ਆਮ ਲੋਕਾਂ ਦੇ ਚਿਹਰਿਆਂ ਤੇ ਰੌਣਕ ਪਰਤ ਆਈ ਹੈ ਕਿ ਹੁਣ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਤਾਧਾਰੀਆਂ ਦੀਆਂ ਜਾਲਮਾਨਾਂ ਕਾਰਵਾਈਆਂ ਤੋਂ ਰਾਹਤ ਮਿਲੇਗੀ। ਔਜਲਾ ਨੇ ਦੱਸਿਆ ਕਿ ਅਕਾਲੀ ਭਾਜਪਾ ਕੰਧ ਤੇ ਲਿਖਿਆ ਪੜ੍ਹ ਲੈਣ ਕਿ 2017 ਦੀਆਂ ਵਿਧਾਨ ਸਭਾ ਚੋਣਾ ਵਿੱਚ ਉਨ੍ਹਾਂ ਨੂੰ ਲੱਕ ਤੋੜ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਬਾਊ ਰਮੇਸ਼ ਗੋਪਾਲਪੁਰਾ, ਹਰਜਿੰਦਰ ਸਿੰਘ ਸਾਂਘਣਾ, ਬਚਿੱਤਰ ਸਿੰਘ ਲਾਲੀ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨੋਹਰ ਲਾਲ, ਰਾਧਵਾ ਸਿੰਘ, ਪਰਮਪ੍ਰੀਤ ਸਿੰਘ, ਗੁਲਜਾਰ ਸਿੰਘ, ਸੁਖਵਿੰਦਰ ਸਿੰਘ, ਬਲਵੰਤ ਸਿੰਘ, ਗੁਰਮੇਜ ਸਿੰਘ, ਗੁਰਇਕਬਾਲ ਸਿੰਘ, ਗੁਰਬਿੰਦਰ ਸਿੰਘ ਮਾਹਲ, ਗੁਰਮੁੱਖ ਸਿੰਘ, ਅਨਿਲ ਭੰਡਾਰੀ, ਅਸ਼ੋਕ ਅਰੋੜਾ, ਮਨਜੀਤ ਕੌਰ, ਮਾ ਖਜਾਨ ਸਿੰਘ, ਮਹਿਕ ਰਾਜਪੁੂਤ, ਲੀਲਾ ਵਰਮਾ ਆਦਿ ਹਾਜ਼ਰ ਸਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply