ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਪੱਟੀ ਦੇ ਪਿੰਡ ਸਰ੍ਹਾਲੀ ਮੰਡਾ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਜੋ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ, ਲੜੀਵਾਰ ਐਸੀਆਂ ਮੰਦਭਾਗੀਆਂ ਘਟਨਾਵਾਂ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਭਾਵੇਂ ਸ਼ੋ੍ਰਮਣੀ ਕਮੇਟੀ ਮੈਂਬਰ ਸz: ਖੁਸ਼ਵਿੰਦਰ ਸਿੰਘ ਭਾਟੀਆ ਅਤੇ ਪਿੰਡ ਦੀ ਸਰਪੰਚ ਬੀਬੀ ਬਲਜੀਤ ਕੌਰ ਵੱਲੋਂ ਪਿੰਡ ਦੀ ਪੰਚਾਇਤ ਨਾਲ ਮਿਲ ਕੇ ਸੂਚਿਤ ਕਰਨ ‘ਤੇ ਪੁਲੀਸ ਵਲੋਂ ਅਣਪਛਾਤੇ ਦੋਸ਼ੀਆਂ ਖਿਲਾਫ਼ ਪਰਚਾ ਦਰਜ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਜੋ ਲੋਕ ਪਾਵਨ-ਪਵਿਤਰ ਗ੍ਰੰਥਾਂ, ਗੁਰਬਾਣੀ ਤੇ ਗੁਟਕਿਆਂ ਤੇ ਧਾਰਮਿਕ ਪੋਥੀਆਂ ਦੀ ਬੇਅਦਬੀ ਕਰਦੇ ਨੇ ਉਨ੍ਹਾਂ ਦਾ ਕੋਈ ਦੀਨ ਧਰਮ ਨਹੀਂ ਹੁੰਦਾ।ਉਹ ਸਿਰਫ਼ ਆਪਣੇ ਨਿਜੀ ਮੁਫਾਦ ਲਈ ਐਸੀਆਂ ਕੋਝੀਆਂ ਹਰਕਤਾਂ ਨੂੰ ਅੰਜਾਮ ਦੇਂਦੇ ਹਨ।ਉਨ੍ਹਾਂ ਕਿਹਾ ਕਿ ਸਿੱਖ ਸਾਰੇ ਧਰਮਾਂ ਤੇ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਕਰਦਾ ਹੈ।ਇਸ ਲਈ ਕਿਸੇ ਵੀ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਨੂੰ ਕਦਾਚਿਤ ਵੀ ਮੁਆਫ਼ ਨਹੀਂ ਕਰਨਾ ਚਾਹੀਦਾ ਤੇ ਉਸ ‘ਤੇ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media