ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅਜੌਕੇ ਦੌਰ ਵਿਚ ਸਿੱਖ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਬਣਾਉਣ ਅਤੇ ਭੇਟਾ ਕਰਨ ਦੇ ਚੱਲ ਰਹੇ ਪ੍ਰਚਲਨ ਨੂੰ ਅਤਿ ਦੁੱਖਦਾਈ ਤੇ ਨਿੰਦਣਯੋਗ ਕਰਾਰ ਦਿੱਤਾ ਹੈ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਉਨਾਂ ਕਿਹਾ ਕਿ ਸਿੱਖ ਇੱਕ ਅਕਾਲ ਪੁਰਖ ਨੂੰ ਮੰਨਣ ਵਾਲੀ ਕੌਮ ਹਨ।ਸਿੱਖ ਧਰਮ ‘ਗੁਰ ਮੂਰਤਿ ਗੁਰ ਸ਼ਬਦ ਹੈ’ ਦੇ ਸਿਧਾਂਤ ਦਾ ਧਾਰਨੀ ਹੈ।ਸਿੱਖ ਧਰਮ ਅਧੁਨਿਕ ਵਿਚਾਰਧਾਰਾ ਨੂੰ ਪ੍ਰਣਾਇਆ ਹੋਇਆ ਧਰਮ ਹੈ, ਜਿਸ ਵਿਚ ਪੁਰਾਤਨ ਰੂੜੀਵਾਦੀ ਵਿਚਾਰਧਾਰਾ ਦੀ ਕੋਈ ਥਾਂ ਨਹੀਂ ਹੈ।ਸਿੱਖ ਗੁਰੂ-ਸਾਹਿਬਾਨ ਦੀ ਇਲਾਹੀ ਵਿਚਾਰਧਾਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵਿਦਮਾਨ ਹੈ, ਜਿਸ ਤੋਂ ਸਮੁੱਚਾ ਸੰਸਾਰ ਅਗਵਾਈ ਪ੍ਰਾਪਤ ਕਰ ਰਿਹਾ ਹੈ, ਜੋ ਗੁਰੂ-ਸਾਹਿਬਾਨ ਦੀ ਸਿੱਖ ਕੌਮ ਨੂੰ ਵਡਮੁੱਲੀ ਦੇਣ ਹੈ।ਉਨਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਿੱਖ ਗੁਰੂ-ਸਾਹਿਬਾਨ ਦੀਆਂ ਮੂਰਤੀਆਂ ਨਾ ਹੀ ਬਣਾਈਆਂ ਜਾਣ ਅਤੇ ਨਾ ਹੀ ਕਿਸੇ ਸਨਮਾਨ ਸਮਾਰੋਹ ਵਿਚ ਭੇਟ ਕੀਤੀਆਂ ਜਾਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media