ਬਠਿੰਡਾ, 26 ਅਪਰੈਲ (ਜਸਵਿੰਦਰ ਸਿੰਘ ਜੱਸੀ) – ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਦੀ ਸਰਪ੍ਰਸਤੀ ਵਿਚ ਚੱਲ ਰਹੀ ਪੰਥਕ ਜਥੇਬੰਦੀ ਪੰਥਕ ਸੇਵਾ ਲਹਿਰ ਦਾਦੂ ਸਾਹਿਬ ਵਲੋਂ ਪੰਜਾਬ ਵਾਸੀਆਂ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ‘ਚ ਹਲਕਾ ਖਡੂਰ ਸਾਹਿਬ ਤੋਂ ਸ: ਸਿਮਰਨਜੀਤ ਸਿੰਘ ਮਾਨ ਹਲਕਾ ਪਟਿਆਲਾ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਜੀਤ ਕੌਰ ਅਤੇ ਬਾਕੀ ਪੰਜਾਬ ਦੀਆਂ ਗਿਆਰਾਂ ਦੀਆਂ ਗਿਆਰਾਂ ਹਲਕਿਆਂ ਤੋਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਜਥੇਬੰਦੀ ਦੇ ਪੰਜ ਮੁੱਖ ਸੇਵਾਦਾਰਾਂ ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਬਾਬਾ ਅਵਤਾਰ ਸਿੰਘ ਸਾਧਾਂ ਵਾਲੇ, ਬਾਬਾ ਜਸਵਿੰਦਰ ਸਿੰਘ ਤਿਉਣਾ, ਡਾਕਟਰ ਗੁਰਮੀਤ ਸਿੰਘ ਬਰੀਵਾਲਾ ਅਤੇ ਜਥੇਦਾਰ ਸਵਰਨ ਸਿੰਘ ਲੱਧੂਵਾਲ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸੰਤ ਬਾਬਾ ਬਲਜੀਤ ਸਿੰਘ ਖਾਲਸਾ ਜੋ ਕਿ ਜਥੇਬੰਦੀ ਦੇ ਮੁੱਖੀ ਹਨ ਉਨ੍ਹਾਂ ਹਮੇਸ਼ਾ ਹੀ ਜ਼ਬਰ ਜ਼ੁਲਮ ਦੇ ਖਿਲਾਫ਼, ਪੰਥ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰਦਿਆਂ ਕਦੇ ਵੀ ਸਰਕਾਰੀ ਜ਼ਬਰ ਜ਼ੁਲਮ ਦੇ ਅੱਗੇ ਗੋਡੇ ਨਹੀ ਟੇਕੇ ਅਤੇ ਹਮੇਸ਼ਾਂ ਹੀ ਆਪਣੇ ਪਿੰਡੇ ‘ਤੇ ਹੰਡਾਉਦਿਆਂ ਪੰਥ ਅਤੇ ਪੰਜਾਬ ਦੇ ਭਲੇ ਲਈ ਆਵਾਜ਼ ਬੁਲੰਦ ਕੀਤੀ ਹੈ। ਸੰਤ ਦਾਦੂਵਾਲ ਨੇ ਕਿਹਾ ਕਿ ਸਿੱਖ ਸੰਗਤਾਂ ਅਤੇ ਆਮ ਲੋਕ ਜੋ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਜ਼ਬਰ ਜੁਲਮ ਦੀਆਂ ਗੱਲਾਂ ਕਰਦੇ ਅਤੇ ਬਦਲਾਅ ਚਾਹੁੰਦੇ ਹਨ, ਉਨ੍ਹਾਂ ਲਈ ਅੱਜ ਤੀਜੇ ਬਦਲ ਦਾ ਸੁਨਿਹਰੀ ਮੌਕਾ ਹੈ, ਉਨ੍ਹਾਂ ਕਿਹਾ ਕਿ ਜੋ ਕੰਮ ਕਾਂਗਰਸ ਅਤੇ ਅਕਾਲੀ ਭਾਜਪਾ ਨੇ ਅੱਜ ਤੱਕ ਕਰ ਕੇ ਨਹੀ ਵਿਖਾਇਆ ਉਹ ਅਰਵਿੰਦ ਕੇਜਰੀਵਾਲ ਦੀ ੪੯ ਦਿਨ ਦੀ ਸਰਕਾਰ ਨੇ ਕਰ ਵਿਖਾਇਆ। ਪ੍ਰੋ: ਦਵਿੰਰਪਾਲ ਸਿੰਘ ਭੁੱਲਰ ਦੀ ਫਾਂਸੀ ਰੱਦ ਕਰਾਉਣ ਲਈ ਮੁੱਖ ਮੰਤਰੀ ਦੇ ਅਹੁੱਦੇ ਤੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖਣੀ ਅਤੇ ੮੪ ਦੇ ਕਤਲੇਆਮ ਲਈ ਕਮਿਸ਼ਨ ਬਿਠਾਕੇ ਇਨਸਾਫ਼ ਦਿਵਾਉਣ ਦਾ ਹਾਅ ਦਾ ਨਾਅਰਾ ਮਾਰਨਾ ਜ਼ਿਕਰਯੋਗ ਹੈ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media