ਅੰਮ੍ਰਿਤਸਰ, 30 ਨਵੰਬਰ (ਗੁਰਚਰਨ ਸਿੰਘ) – ਦਿਹਾਤੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸੰਯੁਕਤ ਰਾਸ਼ਟਰ ਵਿਸ਼ਵ ਸੈਰ ਸਪਾਟਾ ਸੰਗਠਨ (ਯੂ. ਐਨ. ਡਬਲਿਊ. ਟੀ. ਓ) ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ 1 ਦਸੰਬਰ 2015 ਨੂੰ ਦਿਹਾਤੀ ਟੂਰਿਜ਼ਮ ਵਰਕਸ਼ਾਪ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਇਸ ਪ੍ਰਾਜੈਕਟ ਨਾਲ ਸਬੰਧਤ ਇਕ ਬੁਲਾਰੇ ਨੇ ਦੱਸਿਆ ਕਿ ਏਸ਼ਿਆਈ ਵਿਕਾਸ ਬੈਂਕ ਦੁਆਰਾ ਸਹਾਇਤਾ ਪ੍ਰਾਪਤ ਬੁਨਿਆਦੀ ਢਾਂਚਾ ਵਿਕਾਸ ਨਿਵੇਸ਼ ਪ੍ਰੋਗਰਾਮ ਤਹਿਤ ਕਰਵਾਈ ਜਾ ਰਹੀ ਇਸ ਵਰਕਸ਼ਾਪ ਦਾ ਉਦਘਾਟਨ ਕੈਬਨਿਟ ਮੰਤਰੀ ਸ. ਸੋਹਣ ਸਿੰਘ ਠੰਡਲ ਸਵੇਰੇ 9.30 ਵਜੇ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸੈਲਾਨੀਆਂ ਨੂੰ ਪੰਜਾਬ ਦੇ ਖੁੱਲ੍ਹੇ-ਡੁੱਲੇ ਪੇਂਡੂ ਵਾਤਾਵਰਨ ਅਤੇ ਅਮੀਰ ਵਿਰਸੇ ਅਤੇ ਸੱਭਿਆਚਾਰ ਤੋਂ ਜਾਣੂ ਕਰਵਾਉਣਾ ਹੈ। ਇਸ ਵਰਕਸ਼ਾਪ ਵਿਚ ਦਿਹਾਤੀ ਟੂਰਿਜ਼ਮ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ, ਗੈਰ-ਸਰਕਾਰੀ ਸੰਗਠਨ, ਖੋਜਕਾਰ, ਲੇਖਕ, ਦਿਹਾਤੀ ਟੂਰਿਜ਼ਮ ਰਿਹਾਇਸ਼ਾਂ ਦੇ ਨਾਗਰਿਕ, ਟੂਰ ਤੇ ਟਰੈਵਲ, ਹੋਟਲ ਚਲਾਉਣ ਵਾਲੇ ਆਪਰੇਟਰ ਅਤੇ ਹੋਰ ਹਿੱਸੇਦਾਰ ਭਾਗ ਲੈਣਗੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media