Tuesday, March 24, 2026

ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਵੱਖ ਵੱਖ ਗੁਰੂ ਘਰਾਂ ਦੇ ਪ੍ਰਬੰਧਕਾਂ ਤੇ ਗ੍ਰੰਥੀ ਸਿੰਘਾਂ ਦੀ ਇਕੱਤਰਤਾ

ਸਿੰਘ ਸਾਹਿਬ ਗਿ: ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਪੁੱਜੇ

PPN3011201512

ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ) ਪੰਜਾਬ ਭਰ ਵਿੱਚ ਪਿਛਲੇ ਕੁੱਝ ਸਮੇਂ ਤੋਂ ਰੁਕਣ ਦਾ ਨਾਮ ਨਾ ਲੈ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ. ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਗ੍ਰੰਥੀ ਸਿੰਘਾਂ ਦੀ ਇਕ ਜਰੂਰੀ ਮੀਟਿੰਗ ਪਿੰਡ ਸੁਲਤਾਨਵਿੰਡ ਸਥਿਤ ਗੁ: ਅਟਾਰੀ ਸਾਹਿਬ ਵਿਖੇ ਹੋਈ।ਇਸ ਮੀਟਿੰਗ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਤੌਰ ਸ਼ਮੂਲ਼ੀਅਤ ਕੀਤੀ। ਇਸ ਮੀਟਿੰਗ ਵਿੱਚ ਵੱਖ ਵੱਖ ਗੁਰੂ ਘਰਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਅਤਿਅੰਤ ਦੁੱਖਦਾਈ ਹਨ, ਜਿੰਨਾਂ ਅਤੇ ਰੋਕਣ ਲਈ ਸਮੂਹ ਗੁਰਦੁਆਰਾ ਕਮੇਟੀਆ ਅਤੇ ਗ੍ਰੰਥੀ ਸਿੰਘਾਂ ਨੂੰ ਚੌਕਸ ਹੋਣ ਦੀ ਲੋੜ ਹੈ।ਉਹਨਾਂ ਗ੍ਰੰਥੀ ਸਿੰਘਾਂ ਨੂੰ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੇਵਾ ਸੰਭਾਲ ਗੁਰਮਤਿ ਮਰਿਆਦਾ ਮੁਤਾਬਿਕ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਮੁਤਾਬਿਕ ਗੁਰਦੁਆਰਾ ਸਾਹਿਬ ਸੇਵਾ ਨਿਭਾਉਣ।
ਇਸ ਸਮੇਂ ਸ੍ਰੌਮਣੀ ਕਮੇਟੀ ਮੈਂਬਰ ਸ੍ਰ. ਹਰਜਾਪ ਸਿੰਘ ਨੇ ਇਕੱਠ ਨੂੰ ਸੰਬੋਧਂ ਕਰਦਿਆਂ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਨੂੰ ਜਿਥੈ ਸੀ.ਸੀ.ਟ.ੀਵੀ ਕੈਮਰੇ ਲਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਉਥੇ ਸੇਵਾ ਸੰਭਾਲ ਅਤੇ ਗੁਰਮਿਤ ਮਰਿਆਦਾ ਸਬੰਧੀ ਲਿਟਰੇਚਰ ਉਪਲੱਬਧ ਕਰਵਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਤੋਂ ਆਪਣੀਆਂ ਵੀ ਕਈ ਕਮੀਆਂ ਪੇਸ਼ੀਆਂ ਸਾਹਮਣੇ ਆਈਆਂ ਹਨ ਅਤੇ ਸ਼ਾਰਟ ਸਰਕਟ ਨੂੰ ਰੋਕਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਤੇ ਸੁਖਆਸਨ ਸਾਹਿਬ ਦੇ ਅਸਥਾਨ ਨੇੜੇ ਬਿਜਲੀ ਦੇ ਸਵਿੱਚ ਅਤੇ ਤਾਰਾਂ ਨਾਲ ਲਗਾਈਆਂ ਜਾਣ।ਉਨਾਂ ਕਿਹਾ ਕਿ ਸੁਰੱਖਿਆ ਵਜੋਂ ਸੀ.ਸੀ.ਟੀ.ਵੀ ਕੈਮਰੇ ਲਗਾਉਣ ਤੋਂ ਜੋ ਕਮੇਟੀਆਂ ਅਸਮਰੱਥ ਹਨ ਉਹ ਸ੍ਰੋਮਣੀ ਕਮੇਟੀ ਪਾਸੋਂ ਸੀ.ਸੀ.ਟੀ.ਵੀ ਲਗਵਾਉਣ ਲਈ ਉਨਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ 100 ਮੀਟਰ ਦੇ ਘੇਰੇ ‘ਚ ਸਿਗਰਟ ਬੀੜੀ ਅਤੇ ਹੋਰ ਹਰ ਤਰਾਂ ਦੇ ਨਸ਼ਿਆਂ ਨੂੰ ਰੋਕਣ ਦੇ ਉਪਰਾਲੇ ਕੀਤੇ ਜਾਣ ਅਤੇ ਇਸ ਬਾਬਤ ਇਤਲਾਹ ਉਨਾਂ ਨੂੰੰ ਦਿੱਤੀ ਜਾਵੇ।
ਇਸ ਮੀਟਿੰਗ ਵਿੱਚ ਹਾਜਰ ਵੱਖ ਵੱਖ ਗੁਰਦੁਆਰਿਆਂ ਪ੍ਰਬੰਧਕ ਤੇ ਗ੍ਰੰਥੀ ਸਿੰਘਾਂ ਵਿੱਚ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ, ਗ੍ਰੰਥੀ ਤਰਸੇਮ ਸਿੰਘ, ਹਰਪਾਲ ਸਿੰਘ ਦੁਸਾਂਝ, ਜਰਮਨਜੀਤ ਸਿੰਘ ਸੁਲਤਾਨਵਿੰਡ, ਪ੍ਰਤਾਪ ਸਿੰਘ ਪੱਖਿਆਂ ਵਾਲੇ, ਗੁਰਮੇਜ਼ ਸਿੰਘ ਬੱਬੀ (ਦੋਵੇਂ ਸਾਬਕਾ ਕੌਂਸਲਰ), ਸਵਰਨ ਸਿੰਘ ਰੰਦੇ ਵਾਲੇ, ਹਰਜੀਤ ਸਿੰਘ ਕੰਡਾ, ਮੈਨੇਜਰ ਜੋਬਨਜੀਤ ਸਿੰਘ, ਤਰਸੇਮ ਸਿੰਘ ਚੱਕੀ ਵਾਲੇ, ਮਨਜਿੰਦਰ ਸਿੰਘ, ਤੇਜਪਾਲ ਸਿੰਘ, ਸਤਨਾਮ ਸਿੰਘ, ਹਰਦੇਵ ਸਿੰਘ, ਨੰਬਰਦਾਰ ਜਸਬੀਰ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਗੁਰਮੇਜ ਸਿੰਘ ਬੱਬੀ, ਮਲਕੀਤ ਸਿੰਘ, ਬਿਕਰਮਜੀਤ ਸਿੰਘ, ਅਰਵਿੰਦਰ ਸਿੰਘ, ਨਿਹਾਲ ਸਿੰਘ, ਧਰਮਵੀਰ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਲਖਬੀਰ ਸਿੰਘ, ਜਗਤਾਰ ਸਿੰਘ, ਸੁਖਰਾਜ ਸਿੰਘ, ਮੰਗਲ ਸਿੰਘ, ਗ੍ਰੰਥੀ ਬਲਦੇਵ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply