Thursday, June 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਪ੍ਰੀ ਪ੍ਰਾਇਮਰੀ ਸਪੋਰਟਸ ਖੇਡਾਂ

PPN0112201507

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ, ਵਿਖੇ ਪ੍ਰੀ ਪ੍ਰਾਇਮਰੀ ਸਪੋਰਟਸ ਕਰਵਾਈਆਂ ਗਈਆਂ। ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ ਸ. ਸੰਤੋਖ ਸਿੰਘ ਸੇਠੀ, ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਕੁਲਜੀਤ ਸਿੰਘ ਸਾਹਨੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਸਮਾਗਮ ਦਾ ਅਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ, ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਇਸ ਮੌਕੇ ਤੇ ਖੂਬਸੂਰਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪਲੇਪੈੱਨ ਦੇ ਵਿਦਿਆਰਥੀਆਂ ਵਿੱਚ ‘ਬਾਲ-ਰੇਸ’ ਨਰਸਰੀ ਦੇ ਵਿਦਿਆਰਥੀਆਂ ਵਿੱਚ ‘ਸਾਈਕਲ ਰੇਸ’, ਯੂ.ਕੇ.ਜੀ. ਦੇ ਵਿਦਿਆਰਥੀਆਂ ਵਿੱਚ ‘ਬਨਾਨਾ ਰੇਸ’ ਅਤੇ ਪਹਿਲੀ ਜਮਾਤ ਦੇ ਬੱਚਿਆਂ ਵਿੱਚ ‘ਸੋਕਸ ਸ਼ੂ ਰੇਸ’ ਕਰਵਾਈ ਗਈ। ਇਸ ਮੌਕੇ ‘ਤੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਅਕਾਦਮਿਕ ਪੱਧਰ ਤੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ। ਸਕੂਲ ਦੇ ਮੈਂਬਰ ਇੰਚਾਰਜ ਸ. ਸੰਤੋਖ ਸਿੰਘ ਸੇਠੀ ਨੇ ਜੇਤੂ ਬੱਚਿਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਵਿੱਦਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦਾ ਨਾਂ ਰੋਸ਼ਨ ਕਰਨ ਲਈ ਵਧਾਈ ਦਿੱਤੀ।ਇਸ ਮੌਕੇ ‘ਤੇ ਪਹਿਲੀ ਜਮਾਤ ਤੱਕ ਦੇ ਬੱਚਿਆਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਪੰਜਾਬ ਦਾ ਲੋਕ ਨਾਚ ‘ਭੰਗੜਾ’ ਪੇਸ਼ ਕੀਤਾ ਗਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ …

Leave a Reply