Friday, July 10, 2026

ਟੀ.ਸੀ.ਐਸ ਅਧਿਕਾਰੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਖੁਰਮਣੀਆ) -ਟਾਟਾ ਕੰਸਲਟੈਂਸੀ ਸਰਵਿਸਜ਼ (ਟੀ.ਸੀ.ਐਸ.), ਨਵੀਂ ਦਿੱਲੀ ਦੇ ਸ੍ਰੀ ਨਿਤਨ ਬਜਾਜ, ਕਲਾਂਇੰਟ ਪਾਰਟਨਰ ਅਤੇ ਸ੍ਰੀ ਰਣਜੀਤ ਸਿੱਕਾ, ਅਕੈਡੇਮਿਕ ਮੈਨੇਜਰ (ਨਾਰਥ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਲਾਊਡ ਕੰਪਿਊਟਿੰਗ ਵਿਸ਼ੇ ‘ਤੇ ਵਿਦਿਆਰਥੀਆਂ ਨੂੰ ਭਾਸ਼ਣ ਦਿੱਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੂਚਨਾ ਖੇਤਰ ਵਿਚ ਉਪਲਬਧ ਸੰਭਾਵਨਾਵਾਂ ਦੀ ਜਾਣਕਾਰੀ ਦੇਣਾ ਅਤੇ ਕਾਰਪੋਰੇਟ ਸੈਕਟਰ ਵਿਚ ਨੌਕਰੀਆਂ ਕਰਨ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਾ ਸੀ।ਇਸ ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਪਲੇਸਮੈਂਟ ਵਿਭਾਗ ਵੱਲੋਂ ਕੀਤਾ ਗਿਆ।
ਇਨ੍ਹਾਂ ਬੁਲਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਇੰਟਰਨੈੱਟ ਵਿਚ ਹੋ ਰਹੀਆਂ ਨਵੀਂ ਤਬਦੀਲੀਆਂ ਅਤੇ ਕਾਢਾਂ ਤੋਂ ਜਾਣੂ ਕਰਵਾਇਆ ਗਿਆ। ਇਸ ਉਪਰੰਤ ਸ੍ਰੀ ਨਿਤਿਨ ਬਜਾਜ ਵੱਲੋਂ ਕੰਪਿਊਟਰ ਸਾਇੰਸ ਅਤੇ ਕੰਪਿਊਟਰ ਇੰਜੀਨੀਅਰਿੰਗ ਵਿਭਾਗ ਦੇ ਅਧਿਆਪਕਾਂ ਲਈ ਵੀ ਵਿਕਾਸ ਪ੍ਰੋਗਰਾਮ ਕੀਤਾ ਗਿਆ।  ਇਸ ਤੋਂ ਪਹਿਲਾਂ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਗੁਰਵਿੰਦਰ ਸਿੰਘ ਨੇ ਮਹਿਮਾਨਾਂ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਡਾ. ਰਜਿੰਦਰ ਸਿੰਘ ਵਿਰਕ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply