Tuesday, November 24, 2026

ਜਥੇ: ਅਵਤਾਰ ਸਿੰਘ ਨੇ ਉਵਿੱਚ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ

PPN0112201515

ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕੀ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਉੱਚ ਅਧਿਕਾਰੀਆਂ ਦੀਆਂ ਤਬਦੀਲੀਆਂ ਕੀਤੀਆਂ ਹਨ।ਉਨ੍ਹਾਂ ਸ. ਸੁਖਦੇਵ ਸਿੰਘ ਭੂਰਾਕੋਹਨਾ ਦੀ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਦੀ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਤਬਦੀਲੀ ਕੀਤੀ ਹੈ।ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੀਆਂ ਨਿਯੁਕਤੀਆਂ ਮੁਤਾਬਿਕ ਅਹੁਦਿਆਂ ਤੇ ਬਿਠਾਉਣ ਸਮੇਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਮੈਨੂੰ ਯਕੀਨ ਹੈ ਕਿ ਇਹ ਅਧਿਕਾਰੀ ਮਾਣਯੋਗ ਪ੍ਰਧਾਨ ਸਾਹਿਬ ਵ’ਲੋਂ ਸੌਂਪੀਆ ਜ਼ਿੰਮੇਵਾਰੀਆਂ ਤਹਿਤ ਆਪਣੁੇਆਪਣੇ ਅਹੁਦਿਆਂ ਅਧੀਨ ਆਉਂਦੇ ਵਿਭਾਗ ਸੁਚਾਰੂ ਢੰਗ ਨਾਲ ਚਲਾਉਣਗੇ।
ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ ਤੇ ਸ. ਬਲਵਿੰਦਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਸਤਨਾਮ ਸਿੰਘ, ਸ. ਤੇਜਿੰਦਰ ਸਿੰਘ ਪ’ਡਾ, ਸ. ਨਿਰਮਲ ਸਿੰਘ, ਸ. ਕੁਲਦੀਪ ਸਿੰਘ ਇੰਚਾਰਜ, ਸ. ਜੱਸਾ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਸ. ਮੁਖਤਾਰ ਸਿੰਘ ਕੋਹਾੜਕਾ ਖਜ਼ਾਨਚੀ, ਸ. ਜਤਿੰਦਰ ਸਿੰਘ, ਸ. ਲਖਬੀਰ ਸਿੰਘ ਤੇ ਸ. ਗੁਰਾ ਸਿੰਘ ਵਧੀਕ ਮੈਨੇਜਰ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply