Thursday, July 9, 2026

ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਭਾਸ਼ਣ ਪ੍ਰਤੀਯੋਗਤਾ ਕਰਵਾਈ

ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਸਾਰ ਵਿਚ ਵੱਧ ਰਹੇ ਏਡਜ਼ ਦੇ ਖਤਰੇ ਪ੍ਰਤੀ ਜਾਗਰੂਕ ਕਰਨ ਲਈ ਵਰਲਡ ਏਡਜ਼ ਦਿਵਸ ਦੇ ਮੌਕੇ ‘ਤੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਭਾਸ਼ਣ ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਨੇ ਬੜੀ ਗੰਭੀਰਤਾ ਨਾਲ ਇਯ ਵਿਸ਼ੇ ‘ਤੇ ਆਪਣੇ ਵਿਚਾਰ ਰੱਖੇ ਅਤੇ ਕਿਹਾਕਿ ਇਹ ਬਿਮਾਰੀ ਇਕ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਏ ਅਤੇ ਇਹ ਬੀਮਾਰੀ ਇਕ ਬੀਮਆਰੀ ਨਹੀ ਬਲਕਿ ਬੀਮਾਰੀਆਂ ਦਾ ਸਮੂਹ ਹੈ ਜਿਸ ਨਾਲ ਆਦਮੀ ਨੂੰ ਅੰਦਰੂਨੀ ਤੌਰ ‘ਤੇ ਕਮਜੌਰ ਬਣਾ ਰਹੀ ਹੈ। ਇਸ ਮੌਕੇ ‘ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ ਐਲ ਅਰੋੜਾ ਅਤੇ ਪ੍ਰਿੰਸੀਪਲ ਅੰਜੂ ਡੋਗਰਾ ਨੇ ਕਿਹਾ ਕਿ ਇਸ ਬੀਮਾਰੀ ਦੇ ਖਿਲਾਫ਼ ਇਕਜੁਟ ਹੋ ਕੇ ਕੰਮ ਕਰੀਏ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply