Tuesday, November 24, 2026

ਖਾਲਸਾ ਸਕੂਲ ਦੇ ਖਿਡਾਰੀ ਨੂੰ ਕੁਸ਼ਤੀ ਵਿੱਚ ਤੀਜਾ ਸਥਾਨ ਹਾਸਲ ਕਰਨ ‘ਤੇ ਵਧਾਈ

ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ +2 ਜਮਾਤ ਦੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਆਪਣਾ,ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਦੇ ਹੋਏ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੋ ਕਿ 22-11-15 ਤੋਂ 24-11-15 ਦੌਰਾਨ ਮੰਡੋਰ (ਪਟਿਆਲਾ) ਵਿਖੇ ਹੋਈਆਂ ,ਜਿਸ ਵਿੱਚੋਂ ਕੁਸ਼ਤੀ ਮੁਕਾਬਲਾ (ਅੰਡਰ-19) ਵਿੱਚ ਤੀਜਾ ਸਥਾਨ ਹਾਸਲ ਕੀਤਾ।ਵਿਦਿਆਰਥੀ ਦੀ ਇਸ ਉਪਲੱਬਧੀ ਤੇ ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ,ਵਾਇਸ ਪ੍ਰਿੰਸੀਪਲ ਮੈਡਮ ਸ਼ਿੰਦਰਪਾਲ ਕੌਰ, ਜਗਤਾਰ ਸਿੰਘ(ਕੰਟ੍ਰੋਲਰ ਪ੍ਰੀਖਿਆਵਾਂ) ਵੱਲੋਂ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਨੇ ਬੱਚੇ ਦੀ ਇਸ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਦੀ ਆਸ ਪ੍ਰਗਟਾਈ।ਹੋਰਨਾਂ ਤੋਂ ਇਲਾਵਾ ਮੈਡਮ ਕਮਲੇਸ਼ ਕੁਮਾਰੀ,ਮੈਡਮ ਚਰਨਜੀਤ ਕੌਰ,ਮੈਡਮ ਸੁਖਦੇਵ ਕੌਰ, ਮਾਸਟਰ ਮਾਨ ਸਿੰਘ, ਬਰਮਜੀਤ ਸਿੰਘ, ਮੈਡਮ ਲਖਵਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੁਨੀਤਾ (ਡੀ.ਪੀ), ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply